06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਲੰਮੀ ਛੁੱਟੀ 'ਤੇ ਜਾਣ ਦੀ ਚਰਚਾ <br/>

ਅਜੀਤ ਡੈਸਕ 21-11-2025

ਅੰਮਿ੍ਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਲੰਮੀ ਛੁੱਟੀ 'ਤੇ ਜਾਣ ਦੀ ਚਰਚਾ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਗਿਆਨੀ ਰਘਬੀਰ ਸਿੰਘ ਵਲੋਂ ਆਪਣੀਆਂ ਬਕਾਇਆ ਛੁੱਟੀਆਂ ਵਿਚੋਂ ਕੁਝ ਮਹੀਨਿਆਂ ਦੀ ਛੁੱਟੀ ਲਈ ਗਈ ਹੈ ਪਰ ਦੂਜੇ ਪਾਸੇ ਸ਼ੋ੍ਰਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਲੰਮੀ ਛੁੱਟੀ 'ਤੇ ਭੇਜਣ ਦੀ ਵੀ ਚਰਚਾ ਹੈ | ਜਾਣਕਾਰ ਸੂਤਰਾਂ ਅਨੁਸਾਰ ਗਿਆਨੀ ਰਘਬੀਰ ਸਿੰਘ ਦੀ ਥਾਂ 'ਤੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਵਜੋਂ ਸੇਵਾ ਸੌਂਪੀ ਗਈ ਹੈ | ਇਸ ਸੰਬੰਧੀ ਜਦੋਂ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਅਤੇ ਗਿਆਨੀ ਰਘਬੀਰ ਸਿੰਘ ਨਾਲ ਸੰਪਰਕ ਕਰਕੇ ਪੱਖ ਜਾਨਣ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਜਵਾਬ ਨਹੀਂ ਮਿਲਿਆ | 350 ਸਾਲਾ ਸ਼ਤਾਬਦੀ ਸੰਬੰਧੀ ਸ਼ੁਰੂ ਹੋਏ ਸਮਾਗਮਾਂ ਦੌਰਾਨ ਮੁੱਖ ਗ੍ਰੰਥੀ ਵਲੋਂ ਲੰਮੀ ਛੁੱਟੀ 'ਤੇ ਜਾਣਾ ਪੰਥਕ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ 27 ਨਵੰਬਰ ਨੂੰ ਅਹਿਮ ਇਕੱਤਰਤਾ ਵੀ ਹੋਣ ਜਾ ਰਹੀ ਹੈ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸੰਯੁਕਤ ਰਾਸ਼ਟਰ ਨੂੰ ਭੇਜਿਆ ਪ੍ਰਸਤਾਵ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਦੁਆਬਾ ਤੇ ਮਾਝਾ ਦੀਆਂ ਗੰਨਾਂ ਬੈਲਟ ਕਿਸਾਨ ਜਥੇਬੰਦੀਆਂ ਵਲੋਂ ਅਧਿਕਾਰੀਆਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।