ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ)-ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ 'ਚ ਪੰਜਾਬ ਸਰਕਾਰ ਵਲੋਂ ਸੱਦੇ ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਮਗਰੋਂ ਪੰਜਾਬ ਦੇ ਰਾਜਪਾਲ ਵਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ 24 ਨਵੰਬਰ ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ | ਪੰਜਾਬ ਵਿਧਾਨ ਸਭਾ ਤੇ ਸਰਕਾਰ ਵਲੋਂ ਇਸ ਸੰਬੰਧੀ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ | ਸਪੀਕਰ, ਮੁੱਖ ਮੰਤਰੀ ਅਤੇ ਵਿਧਾਇਕਾਂ ਸਮੇਤ ਇਜਲਾਸ ਦੇਖਣ ਆਉਣ ਵਾਲਿਆਂ ਦੇ ਬੈਠਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ | ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਕੇਂਦਰਿਤ ਹੋਵੇਗਾ |