20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮੁੱਖ ਮੰਤਰੀ ਵਲੋਂ ਸੂਬੇ 'ਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਸਹਿਯੋਗ ਦਾ ਭਰੋਸਾ

ਅਜੀਤ ਡੈਸਕ 21-11-2025
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਗਲੋਬਲ ਨੈੱਟਵਰਕ ਜਾਪਾਨ (ਜੀ.ਐਨ.ਜੇ.) ਗਰੁੱਪ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸੂਬੇ ਵਿਚ ਨਿਵੇਸ਼ ਕਰਨ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ | ਜੀ.ਐਨ.ਜੇ. ਗਰੁੱਪ ਦਾ ਵਫ਼ਦ, ਜਿਸ ਵਿਚ ਸਾਇੋ ਮਾਸਾਹੀਕੋ, ਨੋਬੂਟੋਕੀ ਇਤੋ, ਤਾਕੇਸ਼ੀ ਇਸ਼ੀਗੁਰੋ, ਹਿਤੋਸ਼ੀ ਕੋਨਾਗਾਨੋ, ਰੋਹਿਤ ਬਖਸ਼ੀ, ਮਨਪ੍ਰੀਤ ਸਿੰਘ ਅਤੇ ਹੋਰ ਸ਼ਾਮਲ ਸਨ, ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ | ਮੁੱਖ ਮੰਤਰੀ ਨੇ ਭਾਰਤ ਦੇ ਵਾਤਾਵਰਨ ਅਤੇ ਪੇਂਡੂ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿਚ ਸਹਾਇਤਾ ਦੇਣ ਲਈ ਜੀ.ਐਨ.ਜੇ. ਗਰੁੱਪ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਹ ਜਾਣ ਕੇ ਬੜੀ ਖੁਸ਼ੀ ਹੋਈ ਕਿ ਕੰਪਨੀ ਰਹਿੰਦ-ਖੂੰਹਦ ਤੋਂ ਊਰਜਾ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਗਭਗ 1,500 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ ਅਤੇ ਇਸ ਲਾਹੇਵੰਦ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਮੁੱਖ ਤੌਰ 'ਤੇ ਪੰਜਾਬ ਨੂੰ ਚੁਣਿਆ ਗਿਆ ਹੈ |

ਪਿਛਲੀ ਖ਼ਬਰ ਹੋਮਿਓਪੈਥਿਕ ਵਿਭਾਗ 'ਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ-ਹਰਪਾਲ ਸਿੰਘ ਚੀਮਾ <br/> ਅਗਲੀ ਖ਼ਬਰ ਮਹਿਲਾ ਪੁਲਿਸ ਮੁਲਾਜ਼ਮਾਂ ਲਈ ਬੱਚਿਆਂ ਦੀ ਦੇਖਭਾਲ ਲਈ ਛੁੱਟੀ ਬਾਰੇ ਹਾਈ ਕੋਰਟ ਦੇ ਮਹੱਤਵਪੂਰਨ ਨਿਰਦੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।