20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਹੋਮਿਓਪੈਥਿਕ ਵਿਭਾਗ 'ਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ-ਹਰਪਾਲ ਸਿੰਘ ਚੀਮਾ <br/>

ਅਜੀਤ ਡੈਸਕ 21-11-2025

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਕ ਮਹੱਤਵਪੂਰਨ ਫ਼ੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਭਰ ਵਿਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਲਈ ਵਿਭਾਗ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿੱਚ ਹੋਮਿਓਪੈਥਿਕ ਮੈਡੀਕਲ ਅਫਸਰ (ਐਚ.ਐਮ.ਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆ 72 ਅਸਾਮੀਆਂ ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿੱਚ ਪੜਾਅਵਾਰ ਲਾਗੂ ਕੀਤੀ ਜਾਵੇਗੀ |

ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਪੰਜਾਬ 'ਚ ਕਰੇਗਾ 2000 ਕਰੋੜ ਰੁਪਏ ਦਾ ਨਿਵੇਸ਼-ਸੰਜੀਵ ਅਰੋੜਾ <br/> ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਸੂਬੇ 'ਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਸਹਿਯੋਗ ਦਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।