12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸੁਚਾਰੂ ਆਵਾਜਾਈ ਵਿਵਸਥਾ ਦੇ ਪ੍ਰਬੰਧ ਕੀਤੇ ਗਏ-ਡੀ.ਜੀ.ਪੀ. ਟ੍ਰੈਫਿਕ <br/>

ਅਜੀਤ ਡੈਸਕ 22-11-2025
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ 'ਚ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸੁਚਾਰੂ ਤੇ ਸੁਰੱਖਿਅਤ ਢੰਗ ਨਾਲ ਸਪੰਨ ਕਰਨ ਲਈ ਪੰਜਾਬ ਪੁਲਿਸ ਵਲੋਂ ਵਿਸ਼ੇਸ਼ ਟ੍ਰੈਫਿਕ ਪ੍ਰਬੰਧਨ ਯੋਜਨਾ ਤਿਆਰ ਕੀਤੀ ਗਈ ਹੈ | ਡਾਇਰੈਕਟਰ ਜਨਰਲ ਪੁਲਿਸ (ਡੀ.ਜੀ.ਪੀ.) ਟ੍ਰੈਫਿਕ ਤੇ ਸੜਕ ਸੁਰੱਖਿਆ ਏ. ਐਸ. ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੇ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸਹੂਲਤਾਂ ਅਤੇ ਸੁਰੱਖਿਆ ਦਾ ਹਰ ਪੱਖ ਤੋਂ ਧਿਆਨ ਰੱਖਦਿਆਂ ਸਮਾਗਮਾਂ ਦੌਰਾਨ ਸੰਗਤ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ, ਇਸ ਲਈ ਮਜ਼ਬੂਤ ਯੋਜਨਾਬੰਦੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸਮਾਗਮਾਂ ਲਈ ਬਣਾਈਆਂ ਗਈਆਂ 120 ਏਕੜ ਵਿਚ ਵਿਸ਼ਾਲ ਪਾਰਕਿੰਗਾਂ ਵਿਚ ਕਰੀਬ 25 ਹਜ਼ਾਰ ਵਾਹਨਾਂ ਦੀ ਸਮਰੱਥਾ ਰੱਖਦਿਆਂ ਆਵਾਜਾਈ ਦੇ ਪ੍ਰਬੰਧ ਨੂੰ ਵੱਖ-ਵੱਖ ਸੈਕਟਰਾਂ ਵਿਚ ਵੰਡਿਆ ਗਿਆ ਹੈ | ਪਾਰਕਿੰਗ ਖੇਤਰਾਂ ਨੂੰ ਮੁੱਖ ਮਾਰਗਾਂ ਨਾਲ ਜੋੜਨ ਲਈ ਵਾਧੂ ਰਸਤੇ, ਸਪੱਸ਼ਟ ਸਾਈਨਬੋਰਡ ਤੇ ਬਦਲਵੇਂ ਰਸਤਿਆਂ ਦੀ ਵਿਵਸਥਾ ਕੀਤੀ ਗਈ ਹੈ ¢ ਏ.ਐਸ. ਰਾਏ ਨੇ ਕਿਹਾ ਕਿ ਸਮਾਗਮਾਂ ਦੌਰਾਨ ਟ੍ਰੈਫਿਕ ਕੰਟਰੋਲ ਰੂਮ 24 ਘੰਟੇ ਚਾਲੂ ਰਹੇਗਾ ਅਤੇ ਹਰ ਸੈਕਟਰ ਦਾ ਇੰਚਾਰਜ ਨਿਯਮਤ ਤÏਰ 'ਤੇ ਰਿਪੋਰਟ ਕਰੇਗਾ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਕਾਰਵਾਈ ਹੋ ਸਕੇ | ਉਨ੍ਹਾਂ ਇਹ ਵੀ ਦੱਸਿਆ ਕਿ ਸਮੂਹ ਰੂਟਾਂ 'ਤੇ ਵਾਧੂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ ਵਾਹਨਾਂ ਦੀ ਨਿਗਰਾਨੀ ਰੱਖਣ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਸਹਾਇਤਾ ਵੀ ਮੁਹੱਈਆ ਕਰਵਾਉਣਗੇ | ਇਸ ਤੋਂ ਇਲਾਵਾ, ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਲਈ ਖਾਸ ਸਹਾਇਤਾ ਡੈਸਕ, ਮੈਡੀਕਲ ਐਮਰਜੈਂਸੀ ਰਿਸਪਾਂਸ ਟੀਮਾਂ ਦੀ ਵੀ ਵਿਆਪਕ ਤਿਆਰੀ ਕੀਤੀ ਗਈ ਹੈ¢

ਪਿਛਲੀ ਖ਼ਬਰ ਹਾਈ ਕੋਰਟ ਵਲੋਂ ਰਾਜਾ ਵੜਿੰਗ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ <br/> ਅਗਲੀ ਖ਼ਬਰ ਪੰਜਾਬੀ ਵਾਧੂ ਵਿਸ਼ਾ ਪ੍ਰੀਖਿਆ ਦਾ ਨਤੀਜਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।