12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਰੇਲਵੇ ਫਾਟਕ 'ਤੇ ਜਲਦ ਬਣੇਗਾ ਨੀਚੇ ਵਾਲਾ ਪੁਲ-ਅਮਨਜੋਤ ਕੌਰ ਰਾਮੂਵਾਲੀਆ <br/>

ਅਜੀਤ ਡੈਸਕ 22-11-2025
ਐੱਸ. ਏ. ਐੱਸ. ਨਗਰ, 21 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਲੋਧੀਪੁਰ, ਅਗੰਮਪੁਰ, ਚੁੰਗੀਆਂ, ਵਾਸ ਬਰੋਟੂ ਤੇ ਆਸ-ਪਾਸ ਦੇ ਪਿੰਡਾਂ ਨੂੰ ਜਲਦ ਹੀ ਇਕ ਵੱਡੀ ਸਹੂਲਤ ਮਿਲਣ ਜਾ ਰਹੀ ਹੈ, ਕਿਉਂਕਿ ਇਥੋਂ ਦੇ ਮੁਹਤਬਰ ਲੋਕਾਂ, ਸਮਾਜ ਸੇਵਕਾਂ ਤੇ ਬੁੱਧੀਜੀਵੀਆਂ ਵਲੋਂ ਉਨ੍ਹਾਂ ਤੱਕ ਪਹੁੰਚ ਕਰਕੇ ਚਰਨ ਗੰਗਾ ਰੇਲਵੇ ਕਰਾਸਿੰਗ ਥੱਲੇ ਅੰਡਰ ਪਾਥ ਬਣਾਉਣ ਲਈ ਦਰਖਾਸਤ ਦਿੱਤੀ ਗਈ ਸੀ, ਜਿਸ 'ਤੇ ਉਨ੍ਹਾਂ ਨੇ ਰੇਲਵੇ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਇਥੇ ਅੰਡਰ ਪਾਥ ਬਿ੍ਜ ਬਣਾਉਣ ਦੀ ਅਪੀਲ ਕੀਤੀ ਸੀ | ਬੀਬੀ ਰਾਮੂਵਾਲੀਆ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਉਸੇ ਵਕਤ ਉਸ ਮੰਗ ਨੂੰ ਸਵੀਕਾਰ ਕਰ ਲਿਆ ਹੈ | ਬੀਬੀ ਰਾਮੂਵਾਲੀਆ ਨੇ ਕਿਹਾ ਕਿ ਉਹ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਲਾਕੇ ਦੀ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਸਵੀਕਾਰ ਕਰਕੇ ਕੇਂਦਰ ਸਰਕਾਰ ਕੋਲ ਮਨਜ਼ੂਰੀ ਲਈ ਭੇਜਿਆ ਹੈ | ਉਨ੍ਹਾਂ ਕਿਹਾ ਕਿ ਉਹ ਭਵਿੱਖ 'ਚ ਵੀ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ |

ਪਿਛਲੀ ਖ਼ਬਰ ਸਰਬਜੀਤ ਕੌਰ ਦੇ ਪਾਕਿ ਵਿਚਲੇ 'ਸਹੁਰੇ ਘਰ' ਦੇ ਬਾਹਰ 16 ਦਿਨਾਂ ਤੋਂ ਲੱਗੇ ਤਾਲ ਅਗਲੀ ਖ਼ਬਰ 'ਆਪ' ਸਰਕਾਰ ਨੇ ਅਕਾਲੀ ਆਗੂਆਂ 'ਤੇ ਰੰਜਿਸ਼ ਤਹਿਤ ਦਰਜ ਕਰਵਾਏ ਝੂਠੇ ਪਰਚੇ-ਐਡਵੋਕੇਟ ਕਲੇਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।