11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਭਾਈ ਅੰਮਿ੍ਤਪਾਲ ਸਿੰਘ ਦੀ ਮਾਤਾ ਨੂੰ ਦਿੱਲੀ ਹਵਾਈ ਅੱਡੇ 'ਤੇ ਕੈਨੇਡਾ ਜਾਣ ਤੋਂ ਰੋਕਣ ਦੀ ਨਿੰਦਾ <br/>

ਅਜੀਤ ਡੈਸਕ 22-11-2025
ਅੰਮਿ੍ਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ) ਦੇ ਜਥੇਬੰਦੀ ਵਲੋਂ ਪਾਰਟੀ ਦੇ ਮੁਖੀ ਅਤੇ ਆਸਾਮ ਦੀ ਡਿਬਰੂਗੜ੍ਹ ਜੇਲ 'ਚ ਨਜ਼ਰਬੰਦ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੂੰ ਸਰਕਾਰ ਵਲੋਂ ਦਿੱਲੀ ਹਵਾਈ ਅੱਡੇ 'ਤੇ ਕੈਨੇਡਾ ਜਾਣ ਤੋਂ ਰੋਕਣ ਦੀ ਸਖ਼ਤ ਨਿੰਦਾ ਕੀਤੀ ਹੈ | ਜਥੇਬੰਦੀ ਦੇ ਮੁੱਖ ਬੁਲਾਰੇ ਭਾਈ ਚਮਕੌਰ ਸਿੰਘ ਧੁੰਨ ਨੇ ਜਾਰੀ ਬਿਆਨ ਵਿਚ ਕਿਹਾ ਕਿ ਅੱਜ ਜਿਸ ਤਰ੍ਹਾਂ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਕਿਹਾ ਕਿ ਕੈਨੇਡਾ ਆਪਣੀ ਬੇਟੀ ਨੂੰ ਮਿਲਣ ਜਾ ਰਹੇ ਸਨ ਤੇ ਜਿਨ੍ਹਾਂ ਨੂੰ ਕੈਨੇਡਾ ਦੀ ਸਰਕਾਰ ਵਲੋਂ ਵੀਜ਼ਾ ਜਾਰੀ ਕੀਤਾ ਹੋਇਆ ਸੀ, ਜਦੋਂ ਕੈਨੇਡਾ ਜਾਣ ਲਈ ਦਿੱਲੀ ਏਅਰਪੋਰਟ ਪਹੁੰਚੇ ਤਾਂ ਭਾਰਤ ਸਰਕਾਰ ਦੇ ਇਮੀਗਰੇਸ਼ਨ ਵਿਭਾਗ ਨੇ ਇਹ ਕਹਿ ਕੇ ਰੋਕ ਦਿੱਤਾ ਕਿ ਅੰਮਿ੍ਤਸਰ ਪੁਲਿਸ ਵਲੋਂ ਤੁਹਾਡੇ 'ਤੇ ਵਿਦੇਸ਼ ਜਾਣ ਲਈ ਪਾਬੰਦੀ ਲਗਾਈ ਹੋਈ ਹੈ | ਉਨ੍ਹਾਂ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਇੰਗਲੈਂਡ ਦੀ ਜੰਮਪਲ ਭਾਈ ਅੰਮਿ੍ਤਪਾਲ ਸਿੰਘ ਦੀ ਪਤਨੀ ਬੀਬਾ ਕਿਰਨਦੀਪ ਕੌਰ ਨੂੰ ਵੀ ਤਿੰਨ ਵਾਰ ਉਸ ਦੇ ਮਾਤਾ ਪਿਤਾ, ਜੋ 1955 ਤੋਂ ਇੰਗਲੈਂਡ ਵਿਚ ਰਹਿ ਰਹੇ ਹਨ, ਨੂੰ ਮਿਲਣ ਨਹੀਂ ਜਾਣ ਦਿੱਤਾ ਜਾ ਰਿਹਾ | ਇਥੋਂ ਤੱਕ ਕਿ ਉਸ ਦੇ ਦਾਦਾ ਜੀ ਦੀ ਇੰਗਲੈਂਡ ਵਿਚ ਮੌਤ ਹੋਣ 'ਤੇ ਵੀ ਭਾਰਤੀ ਸਟੇਟ ਨੇ ਬੀਬਾ ਕਿਰਨਦੀਪ ਕੌਰ ਨੂੰ ਇੰਗਲੈਂਡ ਜਾਣ ਦੀ ਆਗਿਆ ਨਹੀਂ ਦਿੱਤੀ | ਇਸੇ ਦੌਰਾਨ ਸੀਨੀਅਰ ਅਕਾਲੀ ਆਗੂ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਵੀ ਮਾਤਾ ਬਲਵਿੰਦਰ ਕੌਰ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਾ ਦੇਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਤੋਂ ਬਾਅਦ ਮਾਤਾ ਜੀ ਆਪਣੇ ਪੁੱਤਰ ਨੂੰ ਮਿਲਣ ਲਈ ਦਿੱਲੀ ਤੋਂ ਡਿਬਰੂਗੜ੍ਹ ਅਸਾਮ ਲਈ ਰਵਾਨਾ ਹੋ ਗਏ ਸਨ |

ਪਿਛਲੀ ਖ਼ਬਰ ਹਾਈ ਕੋਰਟ ਨੇ ਨਿਆਂਇਕ ਅਧਿਕਾਰੀਆਂ ਲਈ ਸਥਾਈ ਰਿਹਾਇਸ਼ ਦੀ ਘਾਟ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਪਾਈ ਝਾੜ ਅਗਲੀ ਖ਼ਬਰ ਦਮਦਮੀ ਟਕਸਾਲ ਵਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਿਖੇ ਲੰਗਰਾਂ ਦੀ ਸੇਵਾ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।