08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਮੋਗਾ ਵਿਖੇ ਪੁੱਜੇ ਸ਼ਹੀਦੀ ਸ਼ਤਾਬਦੀ ਸੰਬੰਧੀ ਸਜਾਏ ਨਗਰ ਕੀਰਤਨ ਦਾ ਭਰਵਾਂ ਸਵਾਗਤ <br/>

ਅਜੀਤ ਡੈਸਕ 22-11-2025
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਫ਼ਰੀਦਕੋਟ ਤੋਂ ਫ਼ਿਰੋਜ਼ਪੁਰ ਹੁੰਦਾ ਹੋਇਆ ਰਾਤ 12 ਵਜੇ ਦੇ ਕਰੀਬ ਮੋਗਾ ਪਹੁੰਚਿਆ | ਇਸ ਵਿਸ਼ਾਲ ਨਗਰ ਕੀਰਤਨ ਦਾ ਮੋਗਾ ਦੇ ਦਾਰਾਪੁਰ ਵਿਖੇ ਪੂਰਨ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ | ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾ ਪੁਰਾਣਾ ਅੰਮਿ੍ਤਪਾਲ ਸਿੰਘ ਸੁਖਾਨੰਦ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ, ਐਸ.ਐਸ.ਪੀ. ਅਜੈ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਜੋਗਿੰਦਰ ਸਿੰਘ ਚੌਕ ਵਿਖੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ | ਮੋਗਾ ਵਿਖੇ ਸੰਗਤ ਦਾ ਵਿਸ਼ਾਲ ਇਕੱਠ ਦੇਖਣ ਨੂੰ ਮਿਲਿਆ ਅਤੇ ਨਗਰ ਕੀਰਤਨ ਦੀ ਆਮਦ ਨਾਲ ਮੋਗਾ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ ਅਤੇ ਪਾਲਕੀ ਸਾਹਿਬ 'ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ | ਗੁਰੂ ਸਾਹਿਬ ਦੇ ਭਾਰੀ ਇਕੱਠ ਵਾਲੇ ਵਿਸ਼ਾਲ ਨਗਰ ਕੀਰਤਨ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਜੋਗਿੰਦਰ ਸਿੰਘ ਚੌਕ ਵਿਖੇ ਗਾਰਡ ਆਫ਼ ਆਨਰ ਵੀ ਦਿੱਤਾ ਗਿਆ | ਸਵਾਗਤ ਤੇ ਸਲਾਮੀ ਤੋਂ ਬਾਅਦ ਨਗਰ ਕੀਰਤਨ ਬੁੱਘੀਪੁਰਾ ਚੌਕ ਤੋਂ ਹੋ ਕੇ ਮਟਵਾਣੀ, ਨਵਾਂ ਚੂਹੜਚੱਕ ਰਾਹੀਂ ਜਗਰਾਉਂ ਲਈ ਰਵਾਨਾ ਹੋਇਆ | ਇਸ ਮੌਕੇ ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ, ਚੇਅਰਮੈਨ ਮਾਰਕੀਟ ਕਮੇਟੀ ਬਾਘਾ ਪੁਰਾਣਾ ਮਨਦੀਪ ਸਿੰਘ ਮਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਿੰਦਰ ਕੁਮਾਰ ਮਧੇਕੇ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗਗਨਦੀਪ ਸਿੰਘ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਬਾਘਾ ਪੁਰਾਣਾ ਬੇਅੰਤ ਸਿੰਘ ਸਿੱਧੂ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਵਾਤੀ, ਸੁਪਰਡੈਂਟ ਗਰੇਡ-1 ਜੋਗਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਮਸਤੂਆਣਾ ਸਾਹਿਬ ਤੋਂ ਨਗਰ <br/> ਅਗਲੀ ਖ਼ਬਰ ਸੁਆਮੀ ਸੰਤ ਜ਼ੋਰਾ ਸਿੰਘ ਲੋਪੋਂ ਵਾਲਿਆਂ ਦੀ 20ਵੀਂ ਬਰਸੀ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।