20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਘੰਟੇ ਸਿਹਤ ਸੇਵਾਵਾਂ ਯਕੀਨੀ ਬਣਾ ਰਹੀ ਹੈ ਪੰਜਾਬ ਸਰਕਾਰ

ਅਜੀਤ ਡੈਸਕ 23-11-2025
ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ 24 ਘੰਟੇ ਸਿਹਤ ਅਤੇ ਐਮਰਜੈਂਸੀ ਸੇਵਾਵਾਂ ਯਕੀਨੀ ਬਣਾ ਰਹੀ ਹੈ | ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਵਿਖੇ ਕਿ੍ਟੀਕਲ ਕੇਅਰ ਸੇਵਾਵਾਂ ਤੋਂ ਇਲਾਵਾ ਰੋਪੜ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 24 ਘੰਟੇ ਐਮਰਜੈਂਸੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਸਿਹਤ ਵਿਭਾਗ ਨੇ ਸਮਾਗਮ ਵਾਲੇ ਸਥਾਨਾਂ 'ਤੇ 24 ਘੰਟੇ ਸੇਵਾਵਾਂ ਦੇਣ ਲਈ 19 ਵਾਧੂ ਆਮ ਆਦਮੀ ਕਲੀਨਿਕ ਸਥਾਪਤ ਕਰ ਕੇ ਓ.ਪੀ.ਡੀ. ਸੇਵਾਵਾਂ ਦਾ ਵਿਸ਼ਾਲ ਨੈਟਵਰਕ ਬਣਾਇਆ ਗਿਆ ਹੈ | ਜ਼ਿਕਰਯੋਗ ਹੈ ਕਿ 22 ਨਵੰਬਰ ਨੂੰ ਕੁੱਲ 1,111 ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ 'ਤੇ ਸਿਹਤ ਸੇਵਾਵਾਂ ਦਾ ਲਾਭ ਲਿਆ ਅਤੇ ਲਗਭਗ 100 ਲੈਬ ਟੈਸਟ ਵੀ ਕੀਤੇ ਗਏ | ਅੱਖਾਂ ਦੀ ਮੁਫ਼ਤ ਜਾਂਚ ਸੰਬੰਧੀ ਪਹਿਲ ('ਨਿਗਾਹ ਲੰਗਰ') ਤਹਿਤ ਕੁੱਲ 522 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਕੁੱਲ 390 ਐਨਕਾਂ ਵੰਡੀਆਂ ਗਈਆਂ ਹਨ | ਜ਼ਿਲ੍ਹਾ ਹਸਪਤਾਲ ਰੋਪੜ ਵਿਖੇ ਇਕ ਮਰੀਜ਼ ਦੀ ਮੋਤੀਆਬਿੰਦ ਦੀ ਸਰਜਰੀ ਵੀ ਕੀਤੀ ਗਈ | ਪੰਜਾਬ ਸਰਕਾਰ ਨੇ ਇਕ ਮਜ਼ਬੂਤ ਐਂਬੂਲੈਂਸ ਨੈਟਵਰਕ ਸਥਾਪਿਤ ਕੀਤਾ ਹੈ, ਜਿਸ ਵਿਚ 24 ਬੇਸਿਕ ਲਾਈਫ਼ ਸਪੋਰਟ ਐਂਬੂਲੈਂਸਾਂ ਅਤੇ 7 ਐਡਵਾਂਸਡ ਲਾਈਫ਼ ਸਪੋਰਟ ਐਂਬੂਲੈਂਸ ਸ਼ਾਮਿਲ ਹਨ, ਜੋ 24 ਘੰਟੇ ਰਣਨੀਤਕ ਸਥਾਨਾਂ 'ਤੇ ਸੰਗਤਾਂ ਦੀ ਸੇਵਾ ਲਈ ਉਪਲਬਧ ਹਨ | ਇਸ ਤੋਂ ਇਲਾਵਾ ਵਿਸ਼ੇਸ਼ ਖ਼ੂਨਦਾਨ ਕੈਂਪ ਵੀ ਲਗਾਏ ਜਾਣਗੇ | ਡਾਕਟਰੀ ਐਮਰਜੈਂਸੀ ਲਈ ਇਕ ਸਮਰਪਿਤ ਹੈਲਪਲਾਈਨ ਨੰਬਰ 98155-88342 ਲੋਕਾਂ ਦੀ ਸੇਵਾ ਲਈ ਨਿਰੰਤਰ ਜਾਰੀ ਰਹੇਗਾ |

ਪਿਛਲੀ ਖ਼ਬਰ ਭਾਰਤ ਸਾਡੇ ਵਿਰੁੱਧ ਜੰਗ ਨਹੀਂ ਛੇੜੇਗਾ-ਅੰਦਰਾਬੀ <br/> ਅਗਲੀ ਖ਼ਬਰ ਨੇਤਰਹੀਣਾਂ ਲਈ ਰਾਹ ਦਸੇਰਾ ਬਣੀ ਲੂਈਸ ਬ੍ਰੇਲ ਵੈੱਲਫੇਅਰ ਐਸੋਸੀਏਸ਼ਨ ਦੀਆਂ ਸੇਵਾਵਾਂ ਸ਼ਲਾਘਾਯੋਗ-ਗੁਰਜੋਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।