21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੰਜਾਬ ਭਾਜਪਾ ਮਹਿਲਾ ਮੋਰਚਾ ਵਲੋਂ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/>

ਅਜੀਤ ਡੈਸਕ 23-11-2025
ਚੰਡੀਗੜ੍ਹ, 22 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਾਜਪਾ ਮਹਿਲਾ ਮੋਰਚਾ ਨੇ 'ਆਪ' ਵਲੋਂ ਔਰਤਾਂ ਨੂੰ 1000 ਪ੍ਰਤੀ ਮਹੀਨਾ ਨਾ ਅਦਾ ਕਰਨ ਦੇ ਵਿਰੋਧ 'ਚ ਚੰਡੀਗੜ੍ਹ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਤੋਂ ਜਿੳਾੁ ਹੀ ਸੈਂਕੜੇ ਹੀ ਵਰਕਰ ਪੰਜਾਬ ਭਾਜਪਾ ਮਹਿਲਾ ਮੋਰਚੇ ਦੀ ਪ੍ਰਧਾਨ ਜੈ ਇੰਦਰ ਦੀ ਅਗਵਾਈ 'ਚ ਚੰਡੀਗੜ੍ਹ ਸਥਿਤ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਵੱਲ ਵਧੀਆ ਤਾਂ ਪੁਲਿਸ ਵਲੋਂ ਵੱਡੇ ਬੈਰੀਗੇਡ ਲਗਾ ਕੇ ਜਿੱਥੇ ਜਲ ਤੋਪਾਂ ਆਦਿ ਦੀ ਵਿਵਸਥਾ ਕੀਤੀ ਹੋਈ ਸੀ, ਉੱਥੇ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਆਗੂ ਤੇ ਵਰਕਰਾਂ ਨੂੰ ਪੁਲਿਸ ਵਲੋਂ ਰੋਕ ਲਿਆ ਗਿਆ | ਉਪਰੰਤ ਪੁਲਿਸ ਵਲੋਂ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਸਮੇਤ ਵਰਕਰਾਂ ਨੂੰ ਕਾਫ਼ੀ ਗਿਣਤੀ 'ਚ ਹਿਰਾਸਤ 'ਚ ਲਿਆ ਗਿਆ, ਜਿਨ੍ਹਾਂ ਨੂੰ ਨਜ਼ਦੀਕ ਦੇ ਪੁਲਿਸ ਸਟੇਸ਼ਨ 'ਚ ਲਿਜਾਇਆ ਗਿਆ | ਉੱਥੇ ਉਨ੍ਹਾਂ ਨੂੰ ਤਕਰੀਬਨ ਇਕ ਘੰਟਾ ਬਿਠਾਉਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ | ਇਸੇ ਦੌਰਾਨ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ 22 ਨਵੰਬਰ 2021 ਨੂੰ ਮੋਗਾ ਦੀ ਇਕ ਰੈਲੀ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਹਰ ਅÏਰਤ ਨੂੰ ਮਹੀਨੇ ਦੇ 1,000 ਦੇਣ ਦੀ ਤੀਜੀ ਗਾਰੰਟੀ ਦਾ ਐਲਾਨ ਕੀਤਾ ਸੀ ਪਰ ਅੱਜ 45 ਮਹੀਨੇ ਬਾਅਦ ਵੀ, ਜਿਨ੍ਹਾਂ ਅÏਰਤਾਂ ਨੇ ਉਨ੍ਹਾਂ ਦੇ ਵਾਅਦਿਆਂ 'ਤੇ ਭਰੋਸਾ ਕੀਤਾ, ਉਨ੍ਹਾਂ ਨੂੰ ਇਕ ਵੀ ਰੁਪਿਆ ਨਹੀਂ ਮਿਲਿਆ | ਇਸ ਮੌਕੇ ਜੈ ਇੰਦਰ ਕੌਰ ਦੇ ਨਾਲ ਸੀਨੀਅਰ ਭਾਜਪਾ ਮਹਿਲਾ ਮੋਰਚਾ ਨੇਤਾਵਾਂ ਜਿਨ੍ਹਾਂ 'ਚ ਪਰਮਪਾਲ ਕੌਰ, ਮੀਨੂ ਸੇਠੀ, ਰੇਨੂ ਕਸ਼ਯਪ, ਰੇਨੂ ਥਾਪਰ, ਸੀਮਾ ਕੁਮਾਰੀ, ਸਰਬਜੀਤ ਬਾਠ ਅਤੇ ਏਕਤਾ ਨਾਗਪਾਲ ਵੀ ਮੌਜੂਦ ਸਨ | ਇਸ ਮੌਕੇ 'ਤੇ ਪਰਦੇ 'ਚ ਰਹਿੰਦਿਆਂ ਸੰਗਠਨ ਦੇ ਜਨਰਲ ਸਕੱਤਰ ਸ੍ਰੀਨਿਵਾਸ ਸੁੱਲੂ, ਸੂਬਾ ਜਨਰਲ ਸਕੱਤਰ ਅਨਿਲ ਸਰੀਨ ਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੇ ਦਿਸ਼ਾ ਨਿਰਦੇਸ਼ ਦਿੰਦੇ ਵੀ ਦਿਖਾਈ ਦਿੱਤੇ |

ਪਿਛਲੀ ਖ਼ਬਰ ਨਗਰ ਨਿਗਮ ਬਟਾਲਾ ਦਾ ਕਮਿਸ਼ਨਰ ਕਮ ਐਸ.ਡੀ.ਐਮ. ਗਿ੍ਫ਼ਤਾਰ <br/> ਅਗਲੀ ਖ਼ਬਰ ਪਾਕਿ ਤੋਂ ਆਈ 250 ਕਰੋੜ ਦੀ ਹੈਰੋਇਨ ਸਮੇਤ ਨਾਮੀ ਨਸ਼ਾ ਤਸਕਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।