29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਦਰਸ਼ਨਜੀਤ ਸਿੰਘ ਸਾਹੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ <br/>

ਅਜੀਤ ਡੈਸਕ 03-12-2025

ਅੰਮਿ੍ਤਸਰ/ ਪਟਿਆਲਾ, 2 ਦਸੰਬਰ (ਅਜੀਤ ਬਿਊੁਰੋ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ, ਮੌਜੂਦਾ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਭਾਈ ਰਜਿੰਦਰ ਸਿੰਘ ਮਹਿਤਾ ਦੇ ਵੱਡੇ ਭਰਾਤਾ ਸ. ਦਰਸ਼ਨਜੀਤ ਸਿੰਘ ਸਾਹੀ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼ਬਦ ਕੀਰਤਨ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਬਾਈਪਾਸ ਦੇਵੀਗੜ੍ਹ ਰੋਡ ਪਟਿਆਲਾ ਵਿਖੇ ਹੋਇਆ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਗਾਇਣ ਕੀਤਾ ਗਿਆ | ਇਸ ਮੌਕੇ ਮਹਿਤਾ ਤੇ ਸਾਹੀ ਪਰਿਵਾਰ ਵਲੋਂ ਆਈਆਂ ਸੰਗਤਾਂ, ਵੱਖ-ਵੱਖ ਧਾਰਮਿਕ, ਸਿਆਸੀ ਤੇ ਸਮਾਜ ਸੇਵੀ ਆਗੂਆਂ ਦਾ ਧੰਨਵਾਦ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਜਿਥੇ ਭਾਈ ਮਹਿਤਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਨਿਭਾਈਆਂ ਜਾ ਰਹੀਆਂ ਪੰਥਕ ਸੇੇਵਾਵਾਂ ਦਾ ਜ਼ਿਕਰ ਕੀਤਾ, ਉਥੇ ਸਵ: ਦਰਸ਼ਨਜੀਤ ਸਿੰਘ ਸਾਹੀ ਵਲੋਂ ਪੁਲਿਸ ਵਿਭਾਗ ਵਿਚ ਨੌਕਰੀ ਈਮਾਨਦਾਰੀ ਤੇ ਲੋਕ ਸੇਵਾ ਵਾਂਗ ਨਿਭਾਈਆਂ ਸੇਵਾਵਾਂ ਅਤੇ ਉਨ੍ਹਾਂ ਦੀ ਹਰਮਨ ਪਿਆਰਤਾ ਦੀ ਵੀ ਚਰਚਾ ਕੀਤੀ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਜਥੇਬੰਦੀਆਂ ਵਲੋਂ ਭੇਜੀਆਂ ਦਸਤਾਰਾਂ ਤੇ ਸਿਰੋਪਾਓ ਸਵ: ਸਾਹੀ ਦੇ ਸਪੁੱਤਰ ਗੁਰਚਰਨਜੀਤ ਸਿੰੰਘ ਸਾਹੀ ਨੂੰ ਭੇਟ ਕੀਤੇ | ਇਸ ਮੌਕੇ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਕਰਨਲ ਬਲਵਿੰਦਰ ਸਿੰਘ ਚੀਮਾ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਸਤਿੰਦਰ ਸਿੰਘ ਟੌਹੜਾ, ਹਰਿੰਦਰ ਸਿੰਘ ਚੰਦੂਮਾਜਰਾ, ਕਰਨੈਲ ਸਿੰਘ ਪੰਜੋਲੀ, ਸੁਰਜੀਤ ਸਿੰਘ ਭਿੱਟੇਵੱਡ, ਜਰਨੈਲ ਸਿੰਘ ਕਰਤਾਰਪੁਰ, ਗਗਨਦੀਪ ਸਿੰਘ, ਅੰਮਿ੍ਤਪਾਲ ਸਿੰਘ ਪੰਨੂੰ ਸਮੇਤ ਹੋਰ ਸ਼ਖ਼ਸੀਅਤਾਂ ਤੇ ਰਿਸ਼ਤੇਦਾਰ ਸਨੇਹੀ ਹਾਜ਼ਰ ਸਨ |

ਪਿਛਲੀ ਖ਼ਬਰ ਪਾਕਿ ਗੁਰਧਾਮਾਂ ਦੀ ਯਾਤਰਾ 'ਚ ਸ਼ਾਮਿਲ ਅਸਥਾਨਾਂ ਦੀ ਗਿਣਤੀ ਘਟਾ ਰਹੀ ਹੈ ਗੁਰਦੁਆਰਾ ਕਮੇਟੀ <br/> ਅਗਲੀ ਖ਼ਬਰ ਡੇਢ ਸਦੀ ਪੁਰਾਣੀ 'ਲਾਲ ਕੋਠੀ' ਦੀ ਖ਼ਤਮ ਹੋ ਰਹੀ ਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।