29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਪਾਕਿ ਗੁਰਧਾਮਾਂ ਦੀ ਯਾਤਰਾ 'ਚ ਸ਼ਾਮਿਲ ਅਸਥਾਨਾਂ ਦੀ ਗਿਣਤੀ ਘਟਾ ਰਹੀ ਹੈ ਗੁਰਦੁਆਰਾ ਕਮੇਟੀ <br/>

ਅਜੀਤ ਡੈਸਕ 03-12-2025

ਅੰਮਿ੍ਤਸਰ, 2 ਦਸੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਸਰਕਾਰ ਅਤੇ ਖ਼ਾਸ ਤੌਰ 'ਤੇ ਘੱਟ ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਵਲੋਂ ਲਗਾਤਾਰ ਇਹ ਬਿਆਨ ਜਾਰੀ ਕੀਤਾ ਜਾ ਰਿਹਾ ਹੈ ਕਿ ਭਾਰਤੀ ਜਥਿਆਂ ਲਈ ਆਉਂਦੇ ਮਹੀਨਿਆਂ 'ਚ ਪਾਕਿ ਸਥਿਤ ਕੁਝ ਹੋਰ ਗੁਰਦੁਆਰੇ ਦਰਸ਼ਨਾਂ ਲਈ ਖੋਲ੍ਹੇ ਜਾਣਗੇ | ਜਦੋਂਕਿ ਇਸ ਦੇ ਉਲਟ ਯਾਤਰਾ 'ਚ ਸ਼ਾਮਿਲ ਜ਼ਿਲ੍ਹਾ ਗੁੱਜਰਾਂਵਾਲਾ ਦੇ ਕਸਬਾ ਏਮਨਾਬਾਦ ਦੇ ਦੋ ਇਤਿਹਾਸਕ ਅਸਥਾਨਾਂ ਖੂਹੀ ਭਾਈ ਲਾਲੋ ਅਤੇ ਗੁਰਦੁਆਰਾ ਚੱਕੀ ਸਾਹਿਬ (ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ) ਦੇ ਦਰਸ਼ਨਾਂ 'ਤੇ ਰੋਕ ਲਗਾ ਦਿੱਤੀ ਗਈ ਹੈ | ਹਾਲਾਂਕਿ, ਭਾਰਤੀ ਸੰਗਤ ਨੂੰ ਪਾਕਿ ਗੁਰਧਾਮਾਂ ਦੀ ਯਾਤਰਾ ਦੌਰਾਨ ਏਮਨਾਬਾਦ ਦੇ ਗੁਰਦੁਆਰਾ ਰੋੜੀ ਸਾਹਿਬ ਦੇ ਦਰਸ਼ਨਾਂ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ | ਉਕਤ ਤੋਂ ਇਲਾਵਾ ਲਾਹੌਰ 'ਚ ਰੇਲਵੇ ਸਟੇਸ਼ਨ ਦੇ ਨਜ਼ਦੀਕ ਨੌਲੱਖਾ ਬਾਜ਼ਾਰ 'ਚ ਗੁਰਦੁਆਰਾ ਸਿੰਘ ਸਿੰਘਣੀਆਂ ਦੇ ਬਿਲਕੁਲ ਸਾਹਮਣੇ ਸਥਿਤ ਭਾਈ ਤਾਰੂ ਸਿੰਘ ਦਾ ਸ਼ਹੀਦੀ ਅਸਥਾਨ ਵੀ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਪਿਛਲੇ 6 ਸਾਲ ਤੋਂ ਸੀਲ ਕੀਤਾ ਗਿਆ ਹੈ ਅਤੇ ਪਾਕਿਸਤਾਨੀ ਸਿੱਖਾਂ ਸਮੇਤ ਦੇਸ਼-ਵਿਦੇਸ਼ ਦੀ ਸੰਗਤ ਨੂੰ ਇੱਥੇ ਜਾਣ ਦੀ ਮਨਜ਼ੂਰੀ ਨਹੀਂ ਹੈ | ਇਸ ਨੂੰ ਲੈ ਕੇ ਪਾਕਿ ਸਿੱਖ ਸੰਗਤ 'ਚ ਭਾਰੀ ਰੋਸ ਬਣਿਆ ਹੋਇਆ ਹੈ | ਇਸ ਬਾਰੇ 'ਚ 'ਅਜੀਤ' ਵਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਅਤੇ ਈ. ਟੀ. ਪੀ. ਬੀ. ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ ਦੀ ਪ੍ਰਤੀਕਿਰਿਆ ਜਾਣਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੇ ਇਸ 'ਤੇ ਕੋਈ ਟਿੱਪਣੀ ਨਹੀਂ ਕੀਤੀ |

ਪਿਛਲੀ ਖ਼ਬਰ ਬੀ.ਬੀ.ਐਮ.ਬੀ. ਵਲੋਂ ਪੰਪਡ ਸਟੋਰੇਜ ਪ੍ਰਾਜੈਕਟ ਰਾਹੀਂ 1500 ਮੈਗਾਵਾਟ ਬਿਜਲੀ ਬਣਾਉਣ ਦੀ ਤਜਵੀਜ਼ ਤਿਆਰ <br/> ਅਗਲੀ ਖ਼ਬਰ ਦਰਸ਼ਨਜੀਤ ਸਿੰਘ ਸਾਹੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।