27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਕੈਪੀਟਲ ਸਮਾਲ ਫਾਈਨਾਂਸ ਬੈਂਕ ਵਲੋਂ 'ਮੁੱਖ ਮੰਤਰੀ ਰੰਗਲਾ ਪੰਜਾਬ ਫੰਡ' 'ਚ 31 ਲੱਖ ਰੁਪਏ ਦਾ ਯੋਗਦਾਨ <br/>

ਕੈਪੀਟਲ ਸਮਾਲ ਫਾਈਨਾਂਸ ਬੈਂਕ ਸੀ.ਈ.ਓ. ਸਰਵਜੀਤ ਸਿੰਘ ਸਮਰਾ 'ਮੁੱਖ ਮੰਤਰੀ ਰੰਗਲਾ ਪੰਜਾਬ ਫੰਡ' 'ਚ 31 ਲੱਖ ਰੁਪਏ ਦਾ ਚੈੱਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੌਂਪਦੇ ਹੋਏ | <br/> 03-12-2025

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ 'ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ | ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਤੋਂ 'ਮੁੱਖ ਮੰਤਰੀ ਰੰਗਲਾ ਪੰਜਾਬ ਫੰਡ' ਲਈ ਰਸਮੀ ਤੌਰ 'ਤੇ ਯੋਗਦਾਨ ਪ੍ਰਾਪਤ ਕਰਨ ਸਮੇਂ ਕੀਤੀ | ਫੰਡ ਵਿਚ ਯੋਗਦਾਨ ਵਜੋਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸਰਵਜੀਤ ਸਿੰਘ ਸਮਰਾ ਵਲੋਂ 31 ਲੱਖ ਰੁਪਏ ਦਾ ਚੈੱਕ ਵਿੱਤ ਮੰਤਰੀ ਨੂੰ ਸੌਂਪਿਆ ਗਿਆ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਵੱਲੋਂ ਖੁੱਲ੍ਹੇ ਦਿਲ ਨਾਲ ਫੰਡ ਵਿੱਚ ਯੋਗਦਾਨ ਦੇਣ ਦੇ ਉਪਰਾਲੇ ਅਤੇ ਸਮਾਜਿਕ ਜਵਾਬਦੇਹੀ ਪ੍ਰਤੀ ਅਦਾਰੇ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਸੂਬੇ ਅੰਦਰ ਹਾਥੀ ਦੇ ਚੋਣ ਨਿਸ਼ਾਨ 'ਤੇ ਲੜਨਗੇ ਬਸਪਾ ਉਮੀਦਵਾਰ-ਕਰੀਮਪੁਰੀ <br/> ਅਗਲੀ ਖ਼ਬਰ ਸਾਬਕਾ ਮੰਤਰੀ ਧਰਮਸੋਤ ਦੇ ਹਵਾਲਾ ਮਾਮਲੇ 'ਚ ਹੋਈ ਅਹਿਮ ਗਵਾਹੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।