27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਵਿਜੀਲੈਂਸ ਬਿਊਰੋ ਵਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ <br/>

ਅਜੀਤ ਡੈਸਕ 03-12-2025
ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭਿ੍ਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ ਤਿੰਨ ਲੱਖ ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਦਾ ਵਸਨੀਕ ਹੈ | ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ 'ਤੇ ਉਸ ਤੋਂ ਪੰਜ ਲੱਖ ਚਾਲੀ ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਹੈ | ਇਸ ਸੰਬੰਧ ਵਿਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ ਸੱਤਰ ਹਜ਼ਾਰ ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ | ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਕਫ਼ ਬੋਰਡ ਜ਼ੀਰਾ ਦੇ ਨਾਮ 'ਤੇ ਚੈੱਕਾਂ ਰਾਹੀਂ 2.98 ਲੱਖ ਰੁਪਏ ਦੀ ਸਰਕਾਰੀ ਫੀਸ ਪਹਿਲਾਂ ਹੀ ਅਦਾ ਕਰ ਚੁੱਕਾ ਸੀ, ਜਿਸ ਵਿੱਚ ਵਕਫ਼ ਬੋਰਡ ਜ਼ੀਰਾ ਤੋਂ ਲੀਜ਼ 'ਤੇ ਲਈ ਜਾਣ ਵਾਲੀ ਸੰਪਤੀ ਦੇ ਕਿਰਾਏ ਦੀ ਰਕਮ ਵੀ ਸ਼ਾਮਲ ਸੀ ਅਤੇ ਇਹੀ ਚੈੱਕ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਦੇ ਦਫ਼ਤਰ ਤੋਂ ਛਾਪੇਮਾਰੀ ਦੌਰਾਨ ਬਰਾਮਦ ਕੀਤੇ | ਇਸ ਸੰਬੰਧੀ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਈ.ਓ.ਡਬਲਿਊ., ਲੁਧਿਆਣਾ ਰੇਂਜ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਐਫ. ਸੀ. ਆਈ. ਵਲੋਂ ਚੌਲ ਨਾ ਲੈਣ ਕਰਕੇ ਸ਼ੈਲਰ ਮਾਲਕ ਪ੍ਰੇਸ਼ਾਨ <br/> ਅਗਲੀ ਖ਼ਬਰ ਸੂਬੇ ਅੰਦਰ ਹਾਥੀ ਦੇ ਚੋਣ ਨਿਸ਼ਾਨ 'ਤੇ ਲੜਨਗੇ ਬਸਪਾ ਉਮੀਦਵਾਰ-ਕਰੀਮਪੁਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।