ਨਵੀਂ ਦਿੱਲੀ, 2 ਦਸੰਬਰ (ਪੀ. ਟੀ. ਆਈ.)-ਦੇਸ਼ ਭਰ ਦੇ ਹਵਾਈ ਅੱਡਿਆਂ 'ਤੇ ਯਾਤਰੀਆਂ ਨੂੰ ਅੱਜ 'ਚੈਕ ਇਨ' ਕਰਨ ਵਿਚ ਵੱਡੀ ਸਮੱਸਿਆ ਆਈ, ਜਿਸ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ | ਇਹ ਸਮੱਸਿਆ ਜ਼ਿਆਦਾਤਰ ਏਅਰ ਇੰਡੀਆ ਦੀਆਂ ਉਡਾਣਾਂ ਵਿਚ ਆਈ | ਦੂਜੇ ਪਾਸੇ, ਏਅਰ ਇੰਡੀਆ ਨੇ ਅੱਜ ਯਾਤਰੀਆਂ ਲਈ ਸਲਾਹ ਜਾਰੀ ਕੀਤੀ ਹੈ, ਜਿਸ 'ਚ ਯਾਤਰੀਆਂ ਨੂੰ ਹਵਾਈ ਅੱਡੇ 'ਤੇ ਜਾਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ 'ਥਰਡ ਪਾਰਟੀ ਬੁਕਿੰਗ' ਦੇ ਸਿਸਟਮ ਵਿਚ ਵਿਘਨ ਪੈਣ ਕਾਰਨ ਕਈ ਹਵਾਈ ਅੱਡਿਆਂ 'ਤੇ 'ਚੈੱਕ-ਇਨ' ਕੰਮ ਪ੍ਰਭਾਵਿਤ ਹੋਇਆ ਹੈ ਅਤੇ ਕਈ ਉਡਾਣਾਂ 'ਚ ਦੇਰੀ ਹੋਈ ਹੈ |