25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਬਰਖ਼ਾਸਤ ਸਿਪਾਹੀ ਅਮਨਦੀਪ ਕੌਰ 'ਤੇ ਦੋਸ਼ ਤੈਅ <br/>

ਅਜੀਤ ਡੈਸਕ 04-12-2025

ਬਠਿੰਡਾ, 3 ਦਸੰਬਰ (ਸੱਤਪਾਲ ਸਿੰਘ ਸਿਵੀਆਂ)-'ਇੰਸਟਾ ਕਿਊਨ' ਅਤੇ 'ਥਾਰ ਵਾਲੀ ਬੀਬੀ' ਵਜੋਂ ਮਸ਼ਹੂਰ ਪੰਜਾਬ ਪੁਲਿਸ ਦੀ ਬਰਖ਼ਾਸਤ ਸੀਨੀਅਰ ਸਿਪਾਹੀ ਅਮਨਦੀਪ ਕੌਰ 'ਤੇ ਵਿਜੀਲੈਂਸ ਵਲੋਂ ਦਰਜ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕਰ ਦਿੱਤੇ ਹਨ | ਇਸ ਮਾਮਲੇ 'ਚ ਉਹ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਜੇਲੋਂ੍ਹ ਬਾਹਰ ਆਈ ਹੈ | ਇਸ ਦੀ ਪੁਸ਼ਟੀ ਕਰਦਿਆਂ ਵਿਜੀਲੈਂਸ ਬਿਉਰੋ ਬਠਿੰਡਾ ਦੇ ਇਕ ਉੱਚ-ਅਧਿਕਾਰੀ ਨੇ ਦੱਸਿਆ ਕਿ ਬਿਉਰੋ ਵਲੋਂ ਉਕਤ ਮਾਮਲੇ ਵਿਚ ਅੰਤਿਮ ਚਲਾਣ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ, ਜਿਸ ਤਹਿਤ ਅੱਜ ਦੀ ਸੁਣਵਾਈ ਦੌਰਾਨ ਬਠਿੰਡਾ ਅਦਾਲਤ ਨੇ ਅਮਨਦੀਪ ਕੌਰ ਵਿਰੁੱਧ ਦੋਸ਼ ਤੈਅ (ਚਾਰਜ ਫਰੇਮ) ਕਰ ਦਿੱਤੇ ਹਨ ਤੇ ਉਸ ਵਿਰੁੱਧ ਦਰਜ ਕੇਸ ਹੁਣ ਅਗਲੀ ਅਦਾਲਤੀ ਕਾਰਵਾਈ ਵੱਲ ਵਧੇਗਾ | ਉਨ੍ਹਾਂ ਦੱਸਿਆ ਕਿ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ 2026 ਰੱਖੀ ਹੈ | ਇਸ ਤੋਂ ਇਲਾਵਾ ਅਮਨਦੀਪ ਕੌਰ ਆਪਣੇ ਕੁਝ ਦਿਨ ਪਹਿਲਾਂ ਕਰਵਾਏ ਵਿਆਹ ਨੂੰ ਲੈ ਕੇ ਵਿਵਾਦਾਂ 'ਚ ਘਿਰੀ ਹੋਈ ਹੈ |

ਪਿਛਲੀ ਖ਼ਬਰ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਾਲਾਨਾ ਸਮਾਗਮ ਸਮਾਪਤ <br/> ਅਗਲੀ ਖ਼ਬਰ ਗੁਰਦਾਸਪੁਰ ਥਾਣੇ ਬਾਹਰ ਗ੍ਰਨੇਡ ਹਮਲੇ ਦੇ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।