ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਪਿੰਡ ਸੁੱਖਣਵਾਲਾ ਵਿਖੇ ਹੋਏ ਨੌਜਵਾਨ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿਚ ਉਸ ਦੀ ਪਤਨੀ ਤੇ ਪ੍ਰੇਮੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਅਨੁਸਾਰ ਇਹ ਕਤਲ ਪ੍ਰੇਮ ਸੰਬੰਧਾਂ ਨੂੰ ਲੈ ਕੇ ਕੀਤਾ ਗਿਆ ਹੈ | ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜੋਗੇਸ਼ਵਰ ਸਿੰਘ ਗੁਰਾਇਆ ਐਸ.ਪੀ. (ਇੰਨਵੈਸਟੀਗੇਸ਼ਨ) ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਦੋਸ਼ੀਆਂ ਦੀ ਪਹਿਚਾਣ ਰੁਪਿੰਦਰ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਸੁੱਖਣਵਾਲਾ ਜ਼ਿਲ੍ਹਾ ਫ਼ਰੀਦਕੋਟ ਅਤੇ ਹਰਕੰਵਲਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਬੱਲੂਆਣਾ (ਜ਼ਿਲ੍ਹਾ ਬਠਿੰਡਾ) ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ 28-29 ਨਵੰਬਰ ਦੀ ਰਾਤ ਨੂੰ ਪਿੰਡ ਸੁੱਖਣਵਾਲਾ ਦੇ ਵਸਨੀਕ ਗੁਰਵਿੰਦਰ ਸਿੰਘ ਨਾਮ ਦੇ ਨੌਜਵਾਨ ਦੇ ਕਤਲ ਹੋਣ ਸੰਬੰਧੀ ਸੂਚਨਾ ਪ੍ਰਾਪਤ ਹੋਈ ਸੀ | ਜਿਸ ਸੰਬੰਧੀ ਮਿ੍ਤਕ ਦੀ ਭੈਣ ਮਨਵੀਰ ਕੌਰ ਦੇ ਬਿਆਨਾਂ 'ਤੇ ਮਿ੍ਤਕ ਦੀ ਪਤਨੀ ਰੁਪਿੰਦਰ ਕੌਰ ਅਤੇ ਇਕ ਸਾਥੀ ਹਰਕੰਵਲਪ੍ਰੀਤ ਸਿੰਘ ਵਾਸੀ ਬੱਲੂਆਣਾ (ਜ਼ਿਲ੍ਹਾ ਬਠਿੰਡਾ) ਦੇ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ | ਡੀ.ਐਸ.ਪੀ. ਤਰਲੋਚਨ ਸਿੰਘ ਦੀ ਅਗਵਾਈ 'ਚ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫ਼ਸਰ ਥਾਣਾ ਸਦਰ ਫ਼ਰੀਦਕੋਟ ਦੀ ਨਿਗਰਾਨੀ ਹੇਠ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਮਿ੍ਤਕ ਦੀ ਪਤਨੀ ਰੁਪਿੰਦਰ ਕੌਰ ਨੂੰ 29 ਨਵੰਬਰ ਨੂੰ ਗਿ੍ਫਤਾਰ ਕੀਤਾ ਗਿਆ | ਪੁਲਿਸ ਨੇ 2 ਦਸੰਬਰ ਨੂੰ ਰੁਪਿੰਦਰ ਕੌਰ ਦੇ ਸਾਥੀ ਹਰਕੰਵਲਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਅਨੁਸਾਰ ਮੁੱਢਲੀ ਜਾਂਚ ਦੌਰਾਲ ਸਾਹਮਣੇ ਆਇਆ ਕਿ ਇਹ ਕਤਲ ਪ੍ਰੇਮ ਸੰਬੰਧਾਂ ਦੇ ਚੱਲਦੇ ਹੋਇਆ ਹੈ | ਮਿ੍ਤਕ ਗੁਰਵਿੰਦਰ ਸਿੰਘ ਦਾ ਵਿਆਹ ਕੈਨੇਡਾ ਰਹਿ ਰਹੀ ਰੁਪਿੰਦਰ ਕੌਰ ਨਾਲ ਹੋਇਆ ਸੀ, ਰੁਪਿੰਦਰ ਕੌਰ ਜਨਵਰੀ 2025 ਨੂੰ ਵਾਪਸ ਭਾਰਤ ਆ ਕੇ ਆਪਣੇ ਪਤੀ ਨਾਲ ਰਹਿ ਰਹੀ ਸੀ, ਪ੍ਰੰਤੂ ਉਸ ਦੇ ਸੰਬੰਧ ਦੋਸ਼ੀ ਹਰਕੰਵਲਪ੍ਰੀਤ ਸਿੰਘ ਨਾਲ ਬਣੇ ਰਹੇ | ਮਿਤੀ 28-29 ਨਵੰਬਰ ਦੀ ਰਾਤ ਨੂੰ ਰੁਪਿੰਦਰ ਕੌਰ ਨੇ ਆਪਣੇ ਪਤੀ ਨੂੰ ਮਾਰਨ ਦੀ ਸਾਜਿਸ਼ ਦੇ ਤਹਿਤ ਆਪਣੇ ਸਾਥੀ ਹਰਕੰਵਲਪ੍ਰੀਤ ਸਿੰਘ ਨੂੰ ਘਰ ਬੁਲਾਇਆ | ਇਸ ਦੌਰਾਨ ਉਨ੍ਹਾਂ ਨੂੰ ਮਿਲ ਕੇ ਗੁਰਵਿੰਦਰ ਸਿੰਘ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ |
ਪ੍ਰੇਮ ਸੰੰਬੰਧਾਂ ਨੂੰ ਲੈ ਕੇ ਕੀਤਾ ਗਿਆ ਕਤਲ-ਪਤਨੀ ਤੇ ਪ੍ਰੇਮੀ ਗਿ੍ਫ਼ਤਾਰ <br/>
ਅਜੀਤ ਡੈਸਕ
04-12-2025