25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅੰਮਿ੍ਤਸਰ 'ਚ 19ਵਾਂ ਪਾਈਟੈਕਸ ਮੇਲਾ ਅੱਜ ਤੋਂ <br/>

ਅਜੀਤ ਡੈਸਕ 04-12-2025

ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 19ਵਾਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਅੰਮਿ੍ਤਸਰ 'ਚ 4 ਦਸੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸਮਾਗਮ ਦਾ ਰਸਮੀ ਉਦਘਾਟਨ ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ 5 ਦਸੰਬਰ ਨੂੰ ਕਰਨਗੇ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵਿਸ਼ੇਸ਼ ਮਹਿਮਾਨ ਹੋਣਗੇ | ਇਹ ਜਾਣਕਾਰੀ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਪੰਜਾਬ ਚੈਪਟਰ ਦੇ ਚੇਅਰ ਕਰਨ ਗਿਲਹੋਤਰਾ ਨੇ ਅੱਜ ਪਾਈਟੈਕਸ ਮੈਦਾਨ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ | ਨਗਰ ਨਿਗਮ ਦੇ ਕਮਿਸ਼ਨਰ ਵਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪਾਈਟੈਕਸ ਸਮਾਗਮ ਦੌਰਾਨ ਬਿਜਲੀ, ਪਾਣੀ ਅਤੇ ਸਫ਼ਾਈ ਦੇ ਪ੍ਰਬੰਧਨ ਲਈ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ | ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਨੇ ਕਿਹਾ ਕਿ ਪਾਈਟੈਕਸ 'ਚ ਵੱਖ-ਵੱਖ ਰਾਜਾਂ ਅਤੇ ਗੁਆਂਢੀ ਦੇਸ਼ਾਂ ਦੇ ਕਾਰੋਬਾਰੀ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕਰਨਗੇ | ਇਸ ਮੌਕੇ ਚੈਂਬਰ ਦੀ ਸੀਨੀਅਰ ਖੇਤਰੀ ਨਿਰਦੇਸ਼ਕ ਭਾਰਤੀ ਸੂਦ, ਖੇਤਰੀ ਕੋਆਰਡੀਨੇਟਰ ਜੈਦੀਪ ਸਿੰਘ ਅਤੇ ਕਈ ਹੋਰ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਧੁੰਦ ਦੇ ਸੀਜ਼ਨ ਨੂੰ ਦੇਖਦਿਆਂ 32 ਮੇਲ/ਐਕਸਪ੍ਰੈੱਸ ਰੇਲ ਗੱਡੀਆਂ ਰੱਦ <br/> ਅਗਲੀ ਖ਼ਬਰ ਪਿੰਡ ਥਾਂਦੇਵਾਲਾ ਵਿਖੇ ਅਕਾਲੀ ਪਰਿਵਾਰ 'ਆਪ' 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।