25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਨੇ ਹਾਈ ਕੋਰਟ 'ਚ ਕਿਹਾ 'ਮੈਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ' <br/>

ਅਜੀਤ ਡੈਸਕ 04-12-2025
ਚੰਡੀਗੜ੍ਹ, 3 ਦਸੰਬਰ (ਸੰਦੀਪ ਕੁਮਾਰ ਮਾਹਨਾ)-ਜੇਲ੍ਹ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਡੀ.ਐਸ.ਪੀ. ਗੁਰਸ਼ੇਰ ਸੰਧੂ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਸ ਨੂੰ ਪੂਰੇ ਘਟਨਾਕ੍ਰਮ ਵਿਚ 'ਬਲੀ ਦਾ ਬੱਕਰਾ' ਬਣਾਇਆ ਜਾ ਰਿਹਾ ਹੈ, ਜਦੋਂਕਿ ਅਦਾਲਤ ਸ਼ੁਰੂ ਤੋਂ ਹੀ ਨਾ ਸਿਰਫ਼ ਹੇਠਲੇ ਪੱਧਰ ਦੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰ ਰਹੀ ਸੀ, ਸਗੋਂ ਘਟਨਾ ਲਈ ਜ਼ਿੰਮੇਵਾਰ ਸੀਨੀਅਰ ਅਧਿਕਾਰੀਆਂ ਦੀ ਪਛਾਣ ਲਈ ਵੀ ਕਹਿ ਰਹੀ ਸੀ | ਗੁਰਸ਼ੇਰ ਸਿੰਘ ਸੰਧੂ ਦੇ ਵਕੀਲ ਨੇ ਦਾਅਵਾ ਕੀਤਾ ਕਿ ਲਾਰੈਂਸ ਬਿਸ਼ਨੋਈ ਨੂੰ ਜਿਸ ਦਿਨ ਤੋਂ ਪੰਜਾਬ ਲਿਆਂਦਾ ਗਿਆ ਸੀ, ਉਸ ਦਿਨ ਤੋਂ ਲੈ ਕੇ ਬਾਅਦ 'ਚ ਖਰੜ ਦੇ ਸੀ.ਆਈ.ਏ ਸਟਾਫ਼ ਕੋਲ ਰੱਖਣ ਤੱਕ ਉਹ ਹਰ ਸਮੇਂ ਏ.ਜੀ.ਟੀ.ਐਫ਼. ਦੀ ਹੀ ਹਿਰਾਸਤ 'ਚ ਸੀ, ਉਹ ਕਦੇ ਵੀ ਡੀ.ਐਸ.ਪੀ ਗੁਰਸ਼ੇਰ ਸਿੰਘ ਸੰਧੂ ਦੀ ਹਿਰਾਸਤ 'ਚ ਸੀ ਹੀ ਨਹੀਂ | ਇਸ ਦੇ ਬਾਵਜੂਦ ਉਨ੍ਹਾਂ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਤੇ ਨੌਕਰੀ ਤੋਂ ਵੀ ਬਰਖ਼ਾਸਤ ਕਰ ਦਿੱਤਾ ਗਿਆ | ਵਕੀਲ ਨੇ ਇਹ ਵੀ ਕਿਹਾ ਕਿ ਮਾਮਲੇ ਦੀ ਜਾਂਚ ਕਰ ਰਹੀ ਜਾਂਚ ਟੀਮ ਨੇ ਖ਼ੁਦ ਏ.ਜੀ.ਟੀ.ਐਫ਼ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇ ਸਨ | ਡੀ.ਐਸ.ਪੀ ਗੁਰਸ਼ੇਰ ਸਿੰਘ ਸੰਧੂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਲੋੜੀਂਦੀ ਸੁਰੱਖਿਆ ਦਿੱਤੀ ਗਈ ਸੀ, ਪਰ ਹੁਣ ਉਨ੍ਹਾਂ ਦੇ ਪਰਿਵਾਰ ਤੋਂ ਸੁਰੱਖਿਆ ਵਾਪਸ ਲੈ ਲਈ ਗਈ ਹੈ, ਜਿਸ ਕਾਰਨ ਖ਼ਤਰਾ ਵੱਧ ਗਿਆ ਹੈ | ਬਹਿਸ ਸੁਣਨ ਤੋਂ ਬਾਅਦ ਅਦਾਲਤ ਨੇ ਸੁਣਵਾਈ 15 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ |

ਪਿਛਲੀ ਖ਼ਬਰ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵਲੋਂ ਮਨਜ਼ੂਰੀ-ਹਰਪਾਲ ਸਿੰਘ ਚੀਮਾ <br/> ਅਗਲੀ ਖ਼ਬਰ ਪਾਕਿ 'ਚ ਅੱਤਵਾਦ ਦੇ ਵਾਧੇ ਲਈ ਫ਼ੌਜ ਮੁਖੀ ਜ਼ਿੰਮੇਵਾਰ-ਇਮਰਾਨ ਖ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।