ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਸੰਸਦ 'ਚ ਸੂਬਾ ਖ਼ੈਬਰ ਪਖਤੂਨਖਵਾ ਦੇ ਮੁੱਦਿਆਂ 'ਤੇ ਜ਼ੋਰ-ਸ਼ੋਰ ਨਾਲ ਆਵਾਜ਼ ਉਠਾਉਣ ਵਾਲੇ ਸੰਸਦ ਮੈਂਬਰ ਮਹਿਮੂਦ ਖ਼ਾਨ ਅਚਕਜ਼ਈ ਨੇ ਸ਼ਾਹਬਾਜ਼ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਸੂਬੇ ਦੇ ਲੋਕਾਂ 'ਤੇ ਫ਼ੌਜ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਅੱਤਿਆਚਾਰਾਂ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਪਾਕਿ 'ਚ ਸੰਵਿਧਾਨ ਅਤੇ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਬਚੀ ਹੈ | ਸੰਵਿਧਾਨ ਹੁਣ ਇਸ ਦੇਸ਼ 'ਚ ਸਿਰਫ਼ ਇਕ ਰਸਮੀ ਕਾਰਵਾਈ ਹੈ ਅਤੇ ਪੂਰਾ ਦੇਸ਼ ਆਪਣੀ ਮਰਜ਼ੀ ਨਾਲ ਚਲਾਇਆ ਜਾ ਰਿਹਾ ਹੈ | ਉਨ੍ਹਾਂ ਨੇ ਸੰਘੀ ਸਰਕਾਰ 'ਤੇ ਖ਼ੈਬਰ ਪਖਤੂਨਖਵਾ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਵੀ ਲਗਾਇਆ |
ਪਾਕਿ 'ਚ ਸੰਵਿਧਾਨ ਤੇ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਬਚੀ-ਅਚਕਜ਼ਈ
ਸੰਬੋਧਨ ਕਰਦੇ ਹੋਏ ਮਹਿਮੂਦ ਖ਼ਾਨ ਅਚਕਜ਼ਈ | ਤਸਵੀਰ ਰਾਹੀਂ : ਸੁਰਿੰਦਰ ਕੋਛੜ<br/>
04-12-2025