25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮੇਰੇ ਕਾਂਗਰਸ 'ਚ ਜਾਣ ਦੀਆਂ ਅਫ਼ਵਾਹਾਂ ਸਾਜਿਸ਼ ਅਧੀਨ-ਪਰਮਿੰਦਰ ਸਿੰਘ ਢੀਂਡਸਾ

ਅਜੀਤ ਡੈਸਕ 04-12-2025
ਸੰਗਰੂਰ, 3 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਪਸ਼ਟ ਕੀਤਾ ਹੈ ਕਿ ਉਹ ਅਕਾਲੀ ਹਨ ਅਤੇ ਅਕਾਲੀ ਰਹਿਣਗੇ | ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅਫ਼ਵਾਹਾਂ ਉਡਾਈਆਂ ਜਾ ਰਹੀਆਂ ਹਨ ਕਿ ਉਹ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਅਸਲ ਵਿਚ ਇਹ ਅਫ਼ਵਾਹਾਂ ਬਾਦਲ ਦਲ ਦੇ ਮੀਡੀਆ ਵਿੰਗ ਵਲੋਂ ਫੈਲਾਈਆਂ ਜਾ ਰਹੀਆਂ ਹਨ ਤਾਂ ਜੋ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਰ ਉਤਸ਼ਾਹਹੀਣ ਹੋ ਜਾਣ | ਸ. ਢੀਂਡਸਾ ਨੇ ਕਿਹਾ ਕਿ ਉਹ ਅਜਿਹਾ ਕਦਮ ਪੁੱਟਣ ਬਾਰੇ ਸੋਚ ਵੀ ਨਹੀਂ ਸਕਦੇ | ਇਹ ਸਭ ਕੁਝ ਉਨ੍ਹਾਂ ਦਾ ਅਕਸ ਖਰਾਬ ਕਰਨ ਲਈ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਵੀ ਅੱਜ ਸਥਾਨਕ ਢੀਂਡਸਾ ਨਿਵਾਸ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਸਪਸ਼ਟ ਕੀਤਾ ਕਿ ਇਹ ਅਫ਼ਵਾਹਾਂ ਜਾਣਬੁੱਝ ਕੇ ਫੈਲਾਈਆਂ ਜਾ ਰਹੀਆਂ ਹਨ ਕਿ ਪਰਮਿੰਦਰ ਸਿੰਘ ਢੀਂਡਸਾ ਅਤੇ ਪ੍ਰਕਾਸ਼ ਚੰਦ ਗਰਗ ਕਾਂਗਰਸ ਵਿਚ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਦਾ ਕੋਈ ਆਧਾਰ ਨਹੀਂ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਤੇਜਾ ਸਿੰਘ ਕਮਾਲਪੁਰ, ਸਤਿਗੁਰ ਸਿੰਘ ਨਮੋਲ, ਗੁਰਮੀਤ ਸਿੰਘ ਜੌਹਲ ਅਤੇ ਹੋਰ ਆਗੂ ਵੀ ਮੌਜੂਦ ਸਨ |

ਪਿਛਲੀ ਖ਼ਬਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ <br/> ਅਗਲੀ ਖ਼ਬਰ ਖ਼ੈਬਰ ਪਖਤੂਨਖਵਾ 'ਚ ਸਿਰਫ਼ 'ਇਮਰਾਨ ਖ਼ਾਨ ਦਾ ਸ਼ਾਸਨ'-ਸ਼ਫ਼ੀਕ ਜਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।