25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ <br/>

ਅਜੀਤ ਡੈਸਕ 04-12-2025

ਬਰਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਰਾਜ ਸਭਾ ਮੈਂਬਰ ਸ਼੍ਰੀ ਰਾਜਿੰਦਰ ਗੁਪਤਾ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਦੀ ਪੰਜਾਬ ਨਾਲ ਸੰਬੰਧਿਤ ਕਈ ਮਹੱਤਵਪੂਰਨ ਸੜਕ ਪ੍ਰਾਜੈਕਟਾਂ 'ਤੇ ਲੰਮੀ ਚਰਚਾ ਹੋਈ | ਸ਼੍ਰੀ ਗਡਕਰੀ ਨੇ ਦੱਸਿਆ ਕਿ ਦਿੱਲੀ–ਕਟਰਾ ਐਕਸਪ੍ਰੈਸ-ਵੇ ਪਹਿਲਾਂ ਹੀ ਪੰਜਾਬ ਦੇ ਖਨੌਰੀ ਨਾਲ ਜੁੜਿਆ ਹੋਇਆ ਹੈ | ਮੁਲਾਕਾਤ ਦੌਰਾਨ ਸ੍ਰੀ ਰਜਿੰਦਰ ਗੁਪਤਾ ਨੇ ਕੈਬਨਿਟ ਮੰਤਰੀ ਕੋਲ ਭਵਾਨੀਗੜ੍ਹ ਅਤੇ ਮਲੇਰਕੋਟਲਾ ਦੇ ਐਕਜ਼ਿਟ ਅਤੇ ਐਂਟਰੀ ਪੁਆਇੰਟਸ ਨੂੰ ਜੋੜਨ 'ਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ, ਜਦਕਿ ਇਨ੍ਹਾਂ ਨੂੰ ਸੰਗਰੂਰ ਤੇ ਮਲੇਰਕੋਟਲਾ ਜ਼ਿਲਿ੍ਹਆਂ ਨਾਲ ਜੋੜਨ ਵਾਲਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ | ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਹ ਖ਼ੁਦ ਉਨ੍ਹਾਂ ਨਾਲ ਮਿਲ ਕੇ ਸਾਈਟ ਦਾ ਦੌਰਾ ਕਰਨਗੇ ਤਾਂ ਜੋ ਮਲੇਰਕੋਟਲਾ ਨੂੰ ਮਾਰਚ 2026 ਦੇ ਅੰਤ ਤੱਕ ਪੂਰੀ ਤਰ੍ਹਾਂ ਜੁੜਿਆ ਅਤੇ ਕਾਰਗਰ ਬਣਾਇਆ ਜਾ ਸਕੇ |

ਪਿਛਲੀ ਖ਼ਬਰ ਅਲੀਮਾ ਖ਼ਾਨ ਨੇ ਆਸਿਮ ਮੁਨੀਰ ਨੂੰ ਦੱਸਿਆ ਇਸਲਾਮੀ ਕੱਟੜਪੰਥੀ ਤੇ ਰੂੜ੍ਹੀਵਾਦੀ ਅਗਲੀ ਖ਼ਬਰ ਮੇਰੇ ਕਾਂਗਰਸ 'ਚ ਜਾਣ ਦੀਆਂ ਅਫ਼ਵਾਹਾਂ ਸਾਜਿਸ਼ ਅਧੀਨ-ਪਰਮਿੰਦਰ ਸਿੰਘ ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।