23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

'ਆਪ' ਸਰਕਾਰ ਦੀ ਨਾਕਾਮੀ ਦਾ ਖ਼ਮਿਆਜ਼ਾ ਪੰਜਾਬ ਦੀ ਬੇਗੁਨਾਹ ਜਨਤਾ ਭੁਗਤ ਰਹੀ-ਅਸ਼ਵਨੀ ਸ਼ਰਮਾ

ਅਜੀਤ ਡੈਸਕ 04-12-2025

ਚੰਡੀਗੜ੍ਹ, 3 ਦਸੰਬਰ (ਸੰਦੀਪ ਕੁਮਾਰ ਮਾਹਨਾ)-ਬੀਤੇ ਦਿਨੀਂ ਫ਼ਿਰੋਜ਼ਪੁਰ ਤੋਂ ਸ਼੍ਰੀ ਗੰਗਾਨਗਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ 'ਤੇ ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਵਲੋਂ ਕੀਤੀ ਗਈ ਫਾਇਰਿੰਗ ਬਹੁਤ ਹੀ ਚਿੰਤਾਜਨਕ ਹੈ। ਇਸ ਵਾਰਦਾਤ ਨੇ 1980-1995 ਦੇ ਦਹਿਸ਼ਤਗਰਦੀ ਦੇ ਦੌਰ ਵਿਚ ਬੱਸਾਂ 'ਤੇ ਹੋਏ ਭਿਆਨਕ ਹਮਲਿਆਂ ਦੀ ਯਾਦ ਤਾਜ਼ਾ ਕਰ ਦਿੱਤੀ ਹੈ, ਜੋ ਪੰਜਾਬ ਲਈ ਕਿਸੇ ਵੀ ਤਰ੍ਹਾਂ ਸ਼ੁੱਭ ਸੰਕੇਤ ਨਹੀਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੋਸ਼ਲ ਮੀਡੀਆ 'ਐਕਸ' 'ਤੇ ਪਾਈ ਪੋਸਟ ਦੌਰਾਨ ਕੀਤਾ। ਸ਼ਰਮਾ ਨੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ। ਬੇਗੁਨਾਹ ਲੋਕ ਆਪਣੀ ਜਾਨ ਮਾਲ ਦਾ ਨੁਕਸਾਨ ਕਰਵਾ ਕੇ ਇਸ ਨਾਕਾਮੀ ਦਾ ਭੁਗਤਾਨ ਕਰ ਰਹੇ ਹਨ।

 

ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਨੇ ਬਤੌਰ ਕਾਰਜਕਾਰੀ ਮੇਅਰ ਅਹੁਦਾ ਸੰਭਾਲਿਆ ਅਗਲੀ ਖ਼ਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਦੇ ਦਿਹਾਂਤ 'ਤੇ ਸ਼ੋਕ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।