ਪੰਚਕੂਲਾ, 3 ਦਸੰਬਰ (ਕਪਿਲ)-ਕਾਲਕਾ ਵਿਖੇ 13 ਸਾਲਾ ਮਾਸੂਮ ਬੱਚੀ ਨਾਲ ਉਸ ਦੇ ਹੀ ਪਿਤਾ ਵਲੋਂ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਾਲਕਾ ਥਾਣੇ ਦੀ ਪੁਲਿਸ ਨੇ ਪਿਤਾ ਖ਼ਿਲਾਫ਼ ਪੋਕਸੋ ਐਕਟ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਫ਼ਿਲਹਾਲ ਮੁਲਜ਼ਮ ਫ਼ਰਾਰ ਹੈ, ਜਿਸ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |