12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸਵਰਨਕਾਰ ਤੋਂ ਗੈਂਗਸਟਰ ਨੇ ਮੰਗੀ ਇਕ ਕਰੋੜ ਦੀ ਫਿਰੌਤੀ <br/>

ਅਜੀਤ ਡੈਸਕ 06-12-2025
ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ 'ਤੇ ਸਵਰਨਕਾਰ ਪਾਸੋਂ ਗੈਂਗਸਟਰਾਂ ਵਲੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਸਚਿਨ ਵਰਮਾ ਵਾਸੀ ਵਿਸ਼ਵਕਰਮਾ ਨਗਰ ਦੀ ਸ਼ਿਕਾਇਤ 'ਤੇ ਅੰਮਿ੍ਤ ਦਾਲਮ ਗਰੁੱਪ ਨਾਲ ਸੰਬੰਧਿਤ ਇਕ ਗੈਂਗਸਟਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਰਾਹੋਂ ਰੋਡ ਵਿਖੇ ਸੋਨੇ ਦਾ ਕਾਰੋਬਾਰ ਕਰ ਰਿਹਾ ਹੈ ਅਤੇ ਬੀਤੇ ਦਿਨ ਉਸ ਨੂੰ ਉਸ ਦੇ ਮੋਬਾਈਲ ਫ਼ੋਨ 'ਤੇ ਵਟਸਅੱਪ ਰਾਹੀਂ ਇਕ ਕਾਲ ਆਈ ਅਤੇ ਕਾਲ ਕਰਨ ਵਾਲੇ ਨੌਜਵਾਨ ਨੇ ਆਪਣੇ ਆਪ ਨੂੰ ਅੰਮਿ੍ਤ ਦਾਲਮ ਗਰੁੱਪ ਦਾ ਮੈਂਬਰ ਦੱਸਿਆ ਅਤੇ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ | ਉਕਤ ਦੋਸ਼ੀ ਵਲੋਂ ਫਿਰੌਤੀ ਦੀ ਰਕਮ ਨਾ ਦੇਣ 'ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ | ਸਚਿਨ ਵਰਮਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਸੁਰਾਗ ਪੁਲਿਸ ਨੂੰ ਨਹੀਂ ਲੱਗਿਆ ਹੈ |

ਪਿਛਲੀ ਖ਼ਬਰ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ 19ਵੇਂ ਪਾਈਟੈਕਸ ਮੇਲੇ ਦਾ ਉਦਘਾਟਨ <br/> ਅਗਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਇੰਡੀਗੋ ਦੀਆਂ ਉਡਾਣਾਂ ਰੱਦ-ਯਾਤਰੀ ਹੋਏ ਖੱਜਲ ਖੁਆਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।