11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਅਜੀਤ ਡੈਸਕ 06-12-2025
ਖਡੂਰ ਸਾਹਿਬ, 5 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪੁਲਿਸ ਥਾਣਾ ਵੈਰੋਵਾਲ ਦੇ ਪਿੰਡ ਜਲਾਲਾਬਾਦ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਪਛਾਣ ਰਾਜਨਦੀਪ ਸਿੰਘ (22) ਪੁੱਤਰ ਨਰਿੰਦਰਪਾਲ ਸਿੰਘ ਵਾਸੀ ਜਲਾਲਾਬਾਦ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਕੁਝ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ ਅਤੇ ਬੀਤੇ ਕੱਲ੍ਹ ਸਵੇਰੇ 11 ਵਜੇ ਦੇ ਕਰੀਬ ਉਸ ਨੂੰ ਉਸ ਦਾ ਇਕ ਦੋਸਤ ਘਰ ਤੋਂ ਬੁਲਾ ਕੇ ਲੈ ਕੇ ਗਿਆ ਸੀ ਪਰ ਉਹ ਵਾਪਸ ਘਰ ਨਹੀਂ ਆਇਆ ਅਤੇ ਉਸ ਦੇ ਦੋਸਤ ਵਲੋਂ ਸਾਨੂੰ ਫੋਨ ਕਰਕੇ ਇਹ ਜਾਣਕਾਰੀ ਦਿੱਤੀ ਗਈ ਕਿ ਤੁਹਾਡਾ ਲੜਕਾ ਚੀਮੇ ਬਾਠ ਪਿੰਡ ਨਹਿਰ ਦੇ ਕੋਲ ਡਿੱਗਾ ਪਿਆ ਹੈ, ਜਿਸ ਵਲੋਂ ਨਸ਼ੇ ਦਾ ਟੀਕਾ ਲਗਾਇਆ ਹੈ | ਜਦੋਂ ਅਸੀਂ ਜਾ ਕੇ ਦੇਖਿਆ ਤਾਂ ਰਾਜਨਦੀਪ ਸਿੰਘ ਉੱਥੇ ਡਿੱਗਾ ਪਿਆ ਸੀ, ਜਿਸ ਨੂੰ ਅਸੀਂ ਡਾਕਟਰ ਕੋਲ ਲੈ ਕੇ ਗਏ ਤਾਂ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ |

ਪਿਛਲੀ ਖ਼ਬਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਵੀ.ਸੀ. ਰਾਹੀਂ ਪੇਸ਼ੀ ਭੁਗਤੀ ਅਗਲੀ ਖ਼ਬਰ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕੈਨੇਡਾ ਵਿਖੇ ਸੜਕ ਹਾਦਸੇ 'ਚ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।