11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੰਜਾਬ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

ਅਜੀਤ ਡੈਸਕ 06-12-2025
ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਾਲ ਭਾਈਵਾਲੀ ਕਰਕੇ ਸੂਬਾ ਪੱਧਰ 'ਤੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ | ਇਸ ਪ੍ਰੋਗਰਾਮ ਤਹਿਤ ਹਰੇਕ ਅਧਿਆਪਕ ਨੂੰ ਇਕ ਟਰੇਂਡ ਕਰੀਅਰ ਮੈਂਟਰ ਬਣਾਉਣ ਲਈ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ | ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਅਹਿਮ ਪ੍ਰੋਗਰਾਮ ਤਹਿਤ 5,000 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਉਹ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ, ਕਰੀਅਰ ਬਾਰੇ ਵਿਕਲਪਾਂ ਸੰਬੰਧੀ ਸਟੀਕ ਜਾਣਕਾਰੀ ਦੇਣ ਅਤੇ ਕਰੀਅਰ ਦੀ ਚੋਣ ਬਾਰੇ ਮਾਰਗਦਰਸ਼ਨ ਕਰ ਸਕਣ | ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਅਧਿਆਪਕਾਂ ਨੂੰ ਬੁਨਿਆਦੀ ਕਰੀਅਰ ਕਾਊਾਸਲਿੰਗ, ਕਲਾਸਰੂਮ ਸੈਸ਼ਨਾਂ ਲਈ ਹੁਨਰ ਅਤੇ ਵਨ-ਟੂ-ਵਨ ਗਾਈਡੈਂਸ ਤਹਿਤ ਮੁਫ਼ਤ ਆਨਲਾਈਨ ਸਿਖਲਾਈ ਦਿੱਤੀ ਜਾਵੇਗੀ | ਇਸ ਪ੍ਰੋਗਰਾਮ ਤਹਿਤ ਅਧਿਆਪਕ ਟੌਪ 100 ਉੱਚ-ਮੰਗ ਵਾਲੇ ਕਰੀਅਰਾਂ, ਢਾਂਚਾਗਤ ਮੁਲਾਂਕਣ ਸਾਧਨਾਂ ਅਤੇ ਕੌਮੀ ਅਤੇ ਆਲਮੀ ਪੱਧਰ 'ਤੇ ਉੱਭਰ ਰਹੇ ਕਰੀਅਰ ਰੁਝਾਨਾਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ | ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਿਰੰਤਰ ਅਕਾਦਮਿਕ ਸਹਾਇਤਾ ਅਤੇ ਡਿਜੀਟਲ ਸਰੋਤ ਪ੍ਰਦਾਨ ਕਰੇਗਾ |

ਪਿਛਲੀ ਖ਼ਬਰ ਗੰਗ ਨਹਿਰ ਦੇ ਜਸ਼ਨ ਮਨਾ ਕੇ ਭਾਜਪਾ ਨੇ ਪੰਜਾਬੀਆਂ ਦੇ ਜ਼ਖਮਾਂ 'ਤੇ ਛਿੜਕਿਆ ਲੂਣ-ਧਾਲੀਵਾਲ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਵੀ ਹੋਈ ਭਾਰੀ ਪ੍ਰੇਸ਼ਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।