26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ <br/>

ਅਜੀਤ ਡੈਸਕ 07-12-2025

ਕਿਹਾ, ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਤਿੰਨ ਸਾਲਾਂ ਦਾ ਸੁਪਨਾ ਸਾਕਾਰ ਹੋਇਆ
ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਸਾਬਕਾ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਵਿਸ਼ਵ ਵਿਚ ਅਮਨ ਚੈਨ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਨਤਮਸਤਕ ਹੋਣ ਮੌਕੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਤਾਸਿਆਂ ਦਾ ਪ੍ਰਸ਼ਾਦ ਤੇ ਰੁਮਾਲਾ ਸਾਹਿਬ ਭੇਟ ਕੀਤਾ ਗਿਆ | ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਵੀ ਦਰਸ਼ਨ ਕੀਤੇ | ਬਾਅਦ ਵਿਚ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਰਾਸ਼ਟਰਪਤੀ ਭਵਨ ਛੱਡਣ ਤੋਂ ਬਾਅਦ ਉਨ੍ਹਾਂ ਦਾ ਇਸ ਪਾਵਨ ਅਸਥਾਨ ਵਿਖੇ ਦਰਸ਼ਨ ਕਰਨ ਆਉਣ ਦਾ ਸੁਪਨਾ ਸੀ, ਜੋ ਅੱਜ ਤਿੰਨ ਸਾਲ ਬਾਅਦ ਸਾਕਾਰ ਹੋਇਆ ਹੈ | ਇਸ ਦੌਰਾਨ ਸਾਬਕਾ ਰਾਸ਼ਟਰਪਤੀ ਨੂੰ ਸ਼੍ਰੋ੍ਰਮਣੀ ਕਮੇਟੀ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਧਾਰਮਿਕ ਪੁਸਤਕਾਂ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ, ਮੈਨੇਜਰ ਜਸਪਾਲ ਸਿੰਘ ਢੱਡੇ ਤੇ ਜਤਿੰਦਰਪਾਲ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ 1932 ਤੋਂ ਲਟਕਿਆ ਕਾਦੀਆਂ–ਬਿਆਸ ਰੇਲਵੇ ਲਾਈਨ ਪ੍ਰਾਜੈਕਟ ਜਲਦ ਹੀ ਮੁੜ ਹੋਵੇਗਾ ਸ਼ੁਰੂ-ਬਿੱਟੂ <br/> ਅਗਲੀ ਖ਼ਬਰ ਨਵੀਂ ਸ਼ਰਾਬ ਨੀਤੀ ਦੀਆਂ ਤਿਆਰੀਆਂ ਕਰਨ ਲੱਗਾ ਆਬਕਾਰੀ ਵਿਭਾਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।