28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪ੍ਰਵਾਸੀ ਭਾਰਤੀ ਵਲੋਂ ਗੋਲੀਆਂ ਮਾਰ ਕੇ ਭਤੀਜੇ ਦੀ ਹੱਤਿਆ <br/>

ਅਜੀਤ ਡੈਸਕ 07-12-2025

ਨਿਹਾਲ ਸਿੰਘ ਵਾਲਾ (ਮੋਗਾ), 6 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਅਧੀਨ ਆਉਂਦੇ ਪਿੰਡ ਮਾਛੀਕੇ ਵਿਖੇ ਪ੍ਰਵਾਸੀ ਭਾਰਤੀ ਵਲੋਂ ਆਪਣੇ ਸਕੇ ਭਤੀਜੇ ਦੇ ਮੱਥੇ 'ਚ ਗੋਲੀ ਮਾਰ ਕੇ ਮਾਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਤਲ ਕਰਨ ਤੋਂ ਬਾਅਦ ਉਸ ਨੇ ਆਪਣੇ ਭਤੀਜੇ ਦੇ ਉੱਪਰੋਂ ਦੀ ਬੇਰਹਿਮੀ ਨਾਲ ਆਪਣੀ ਗੱਡੀ ਵੀ ਲੰਘਾ ਦਿੱਤੀ | ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅਮਰੀਕਾ ਸਿਟੀਜ਼ਨ ਪ੍ਰਵਾਸੀ ਭਾਰਤੀ ਬਹਾਦਰ ਸਿੰਘ ਸੇਖੋਂ ਜਿਸ ਦਾ ਆਪਣੇ ਭਤੀਜੇ ਨਵਦੀਪ ਸਿੰਘ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਸੀ ਅਤੇ ਅੱਜ ਸਵੇਰ ਦੇ ਸਮੇਂ ਉਸ ਦੀ ਆਪਣੇ ਭਤੀਜੇ ਨਾਲ ਖੇਤ 'ਚ ਹੀ ਬਹਿਸ ਹੋ ਗਈ ਅਤੇ ਉਸ ਨੇ ਮੌਕੇ 'ਤੇ ਹੀ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਭਤੀਜੇ ਨਵਦੀਪ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਨਵਦੀਪ ਸਿੰਘ ਦੇ ਮੱਥੇ 'ਚ ਗੋਲੀ ਲੱਗਣ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ | ਲੋਕਾਂ ਨੇ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਇਸ ਘਟਨਾ ਤੋਂ ਬਾਅਦ ਮਿ੍ਤਕ ਦੇ ਉੱਪਰੋਂ ਦੀ ਆਪਣੀ ਗੱਡੀ ਵੀ ਲੰਘਾ ਦਿੱਤੀ ਅਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬਹਾਦਰ ਸਿੰਘ ਆਪਣਾ ਪਾਸਪੋਰਟ ਚੁੱਕ ਕੇ ਫਰਾਰ ਹੋਣ ਲਈ ਆਪਣੇ ਘਰ ਪਹੁੰਚ ਗਿਆ ਪਰ ਲੋਕਾਂ ਨੇ ਉਸ ਨੂੰ ਘੇਰਾ ਪਾ ਲਿਆ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐਸ. ਪੀ. ਅਨਵਰ ਅਲੀ, ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਪੂਰਨ ਸਿੰਘ ਧਾਲੀਵਾਲ ਅਤੇ ਪੁਲਿਸ ਚੌਂਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਹੇਠ ਪੁੱਜੀ ਪੁਲਿਸ ਪਾਰਟੀ ਨੇ ਉਸ ਨੂੰ ਮੌਕੇ 'ਤੇ ਕਾਬੂ ਕਰ ਲਿਆ | ਮੌਕੇ 'ਤੇ ਪੁੱਜੀ ਪੁਲਿਸ ਵਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਉੱਤਰੀ ਭਾਰਤ ਦੇ ਤਾਣੇ-ਬਾਣੇ ਨੂੰ ਮਜ਼ਬੂਤ ਕਰ ਰਿਹਾ 'ਪਾਈਟੈਕਸ'-ਅਸ਼ੀਮ ਘੋਸ਼ <br/> ਅਗਲੀ ਖ਼ਬਰ — 'ਇੰਡੀਗੋ ਏਅਰਲਾਈਨਜ਼' ਦੀਆਂ ਉਡਾਣਾਂ ਨਾ ਚੱਲਣ ਦਾ ਮਾਮਲਾ — ਅੰਮਿ੍ਤਸਰ-ਨਵੀਂ ਦਿੱਲੀ ਸਵਰਣਾ ਸ਼ਤਾਬਦੀ ਐਕਸਪ੍ਰੈੱਸ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।