28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਕਾਂਗਰਸ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੇ ਤੇ ਹਰਕ ਸਿੰਘ ਰਾਵਤ ਖ਼ਿਲਾਫ਼ ਕਾਰਵਾਈ ਕਰੇ-ਡਾ. ਨਿੱਜਰ <br/>

ਅਜੀਤ ਡੈਸਕ 07-12-2025

ਅੰਮਿ੍ਤਸਰ, 6 ਦਸੰਬਰ (ਗਗਨਦੀਪ ਸ਼ਰਮਾ)- ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਉੱਤਰਾਖੰਡ ਦੇ ਕਾਂਗਰਸੀ ਆਗੂ ਹਰਕ ਸਿੰਘ ਰਾਵਤ ਵਲੋਂ ਸਿਆਸੀ ਰੈਲੀ ਦੌਰਾਨ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਦੇ ਧਰਮ, ਪਛਾਣ, ਜਾਤ ਜਾਂ ਰੰਗ ਦਾ ਮਜ਼ਾਕ ਉਡਾਉਣਾ ਸਿਰਫ਼ ਗ਼ੈਰ-ਨੈਤਿਕ ਹੈ ਅਤੇ ਇਹ ਕਾਂਗਰਸ ਪਾਰਟੀ ਦੀ ਅੰਦਰੂਨੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ | ਡਾ. ਨਿੱਜਰ ਨੇ ਕਿਹਾ ਕਿ ਸਿੱਖ ਭਾਈਚਾਰਾ ਹਮੇਸ਼ਾ ਦੇਸ਼ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਰਿਹਾ ਹੈ, ਪਰ ਕਾਂਗਰਸ ਵਾਰ-ਵਾਰ ਸਿੱਖਾਂ ਦੇ ਵਿਰੁੱਧ ਖੜ੍ਹੀ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੇ ਅਤੇ ਹਰਕ ਸਿੰਘ ਰਾਵਤ ਖ਼ਿਲਾਫ਼ ਸਖ਼ਤ ਕਾਰਵਾਈ ਕਰੇ |

ਪਿਛਲੀ ਖ਼ਬਰ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਕਾਂਗਰਸ 'ਤੇ ਹਮਲਾ <br/> ਅਗਲੀ ਖ਼ਬਰ ਲਾਹੌਰ 'ਚ ਕੌਮਾਂਤਰੀ ਪੰਜਾਬੀ ਕਾਨਫ਼ਰੰਸ ਦਾ ਦੂਜਾ ਦਿਨ ਰਿਹਾ ਮਹਾਰਾਜਾ ਰਣਜੀਤ ਸਿੰਘ ਨੂੰ ਸਮਰਪਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।