28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਕਾਂਗਰਸ 'ਤੇ ਹਮਲਾ <br/>

ਅਜੀਤ ਡੈਸਕ 07-12-2025

ਕਿਹਾ, ਹਰਕ ਸਿੰਘ ਰਾਵਤ ਦੀ ਸਿੱਖਾਂ ਖ਼ਿਲਾਫ਼ ਟਿੱਪਣੀ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀ ਹੈ
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉੱਤਰਾਖੰਡ ਵਿਚ ਇਕ ਜਨਤਕ ਮੀਟਿੰਗ ਵਿਚ ਸਿੱਖ ਭਾਈਚਾਰੇ ਵਿਰੁੱਧ ਬੇਹੱਦ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕਰਨ ਲਈ ਕਾਂਗਰਸ ਆਗੂ ਹਰਕ ਸਿੰਘ ਰਾਵਤ ਦੀ ਸਖ਼ਤ ਨਿੰਦਾ ਕੀਤੀ ਹੈ | ਕੰਗ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਰਾਵਤ ਨੇ '12 ਵੱਜ ਗਏ' ਸ਼ਬਦ ਦੁਹਰਾ ਕੇ ਇਕ ਸਿੱਖ ਵਿਅਕਤੀ ਦਾ ਮਜ਼ਾਕ ਉਡਾਇਆ, ਜੋ ਕਾਂਗਰਸ ਪਾਰਟੀ ਦੀ ਸਿੱਖਾਂ ਨੂੰ ਨੀਵਾਂ ਦਿਖਾਉਣ ਅਤੇ ਉਨ੍ਹਾਂ 'ਤੇ ਹਮਲਾ ਕਰਨ ਦੀ ਪੁਰਾਣੀ ਮਾਨਸਿਕਤਾ ਨੂੰ ਦਰਸਾਉਂਦਾ ਹੈ | ਕੰਗ ਨੇ ਕਿਹਾ ਕਿ ਸਿੱਖਾਂ ਦਾ ਮਜ਼ਾਕ ਉਡਾਉਣਾ ਕਾਂਗਰਸ ਪਾਰਟੀ ਲਈ ਕੋਈ ਨਵੀਂ ਗੱਲ ਨਹੀਂ ਹੈ | ਕੰਗ ਨੇ ਕਿਹਾ ਕਿ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ |

ਪਿਛਲੀ ਖ਼ਬਰ ਗਿਆਨੀ ਗੁਲਸ਼ਨ ਦੀ ਧਾਰਮਿਕ ਪੁਸਤਕ 'ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ' ਪ੍ਰਧਾਨ ਧਾਮੀ ਵਲੋਂ ਸੰਗਤ ਅਰਪਣ <br/> ਅਗਲੀ ਖ਼ਬਰ ਕਾਂਗਰਸ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੇ ਤੇ ਹਰਕ ਸਿੰਘ ਰਾਵਤ ਖ਼ਿਲਾਫ਼ ਕਾਰਵਾਈ ਕਰੇ-ਡਾ. ਨਿੱਜਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।