29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਗਿਆਨੀ ਗੁਲਸ਼ਨ ਦੀ ਧਾਰਮਿਕ ਪੁਸਤਕ 'ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ' ਪ੍ਰਧਾਨ ਧਾਮੀ ਵਲੋਂ ਸੰਗਤ ਅਰਪਣ <br/>

ਅਜੀਤ ਡੈਸਕ 07-12-2025

ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਨਾਮਵਰ ਸਿੱਖ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂ.ਕੇ. ਦੁਆਰਾ ਰਚਿਤ ਧਾਰਮਿਕ ਪੁਸਤਕ 'ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ' ਅੱਜ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵਲੋਂ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀ ਹਾਜ਼ਰੀ 'ਚ ਸੰਗਤ ਅਰਪਣ ਕੀਤੀ ਗਈ | ਇਸ ਪੁਸਤਕ ਦਾ ਪ੍ਰਕਾਸ਼ਨ ਖ਼ਾਲਸਾ ਪ੍ਰਚਾਰਕ ਜਥਾ ਯੂ.ਕੇ. ਵਲੋਂ ਕੀਤਾ ਗਿਆ ਹੈ | ਇਸ ਮੌਕੇ ਗਿਆਨੀ ਗੁਲਸ਼ਨ ਨੇ ਕਿਹਾ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਲਿਖਣ ਦਾ ਯਤਨ ਕਰ ਰਹੇ ਹਾਂ | ਇਸੇ ਦੌਰਾਨ ਉਨ੍ਹਾਂ ਖ਼ਾਲਸਾ ਪ੍ਰਚਾਰਕ ਜੱਥਾ ਯੂ.ਕੇ. ਵਲੋਂ 1500 ਡਾਲਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪੇ ਗਏ | ਇਸ ਮੌਕੇ ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਢੱਡੇ, ਸਾਬਕਾ ਸਕੱਤਰ ਪ੍ਰੋ: ਵਰਿਆਮ ਸਿੰਘ ਤੇ ਜਗਜੀਤ ਸਿੰਘ ਜੱਗੀ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰ, ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ ਤੇ ਜਤਿੰਦਰ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਪਾਕਿ ਨੇ ਅਰੁਣਾਚਲ ਪ੍ਰਦੇਸ਼ 'ਤੇ ਬੀਜਿੰਗ ਦੇ ਦਾਅਵੇ ਦਾ ਕੀਤਾ ਸਮਰਥਨ ਅਗਲੀ ਖ਼ਬਰ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਕਾਂਗਰਸ 'ਤੇ ਹਮਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।