29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਤੋਂ ਹਜ਼ੂਰ ਸਾਹਿਬ ਲਈ ਰੇਲਵੇ ਵਿਭਾਗ ਵਲੋਂ ਰੂਟ ਪਲਾਨ ਤਿਆਰ <br/>

ਅਜੀਤ ਡੈਸਕ 07-12-2025

ਹਰਸਿਮਰਤ ਕੌਰ ਬਾਦਲ ਨੇ ਕੇਂਦਰ ਕੋਲ ਚੁੱਕਿਆ ਸੀ ਮੁੱਦਾ-ਬਘੌਰਾ
ਸੰਗਰੂਰ, 6 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਉੱਤਰਾਖੰਡ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਤੋਂ ਹਜ਼ੂਰ ਸਾਹਿਬ ਲਈ ਰੇਲਵੇ ਵਿਭਾਗ ਵਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ | ਇਹ ਰੂਟ ਟਨਕਪੁਰ ਰੇਲਵੇ ਸਟੇਸ਼ਨ ਤੋਂ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਨਾਲ ਜੁੜੇਗਾ | ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਭਾਰਤੀ ਕਿਸਾਨ ਉਥਾਨ ਮਜ਼ਦੂਰ ਯੂਨੀਅਨ ਪੰਜਾਬ ਨੇ ਕਿਹਾ ਪਿਛਲੇ ਕਈ ਸਾਲਾਂ ਤੋਂ ਯਾਤਰੀਆਂ ਦੀ ਮੰਗ ਸੀ ਗੁਰਦੁਆਰਾ ਸ੍ਰੀ ਨਾਨਕ ਮਤਾ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਰੇਲਵੇ ਲਿੰਕ ਨਾਲ ਜੋੜਿਆ ਜਾਵੇ | ਇਹ ਮੁੱਦਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਪਿਛਲੇ ਸਮੇਂ ਦਿੱਲੀ ਵਿਖੇ ਚੱਲ ਰਹੇ ਸੈਸ਼ਨ ਦੌਰਾਨ ਮੰਗ ਕੀਤੀ ਸੀ | ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਉੱਤਰਾਖੰਡ ਸਰਕਾਰ ਵਲੋਂ ਵੀ ਇਸ ਮੰਗ ਪੱਤਰ ਅਤੇ ਅਖ਼ਬਾਰਾਂ ਵਿਚ ਲੋਕਾਂ ਦੀ ਮੰਗ ਹੁਣ ਇੱਕ ਟਾਈਮ ਉੱਤਰਾਖੰਡ ਦੇ ਸ਼ਹਿਰ ਟਨਕਪੁਰ ਤੋਂ ਹਜ਼ੂਰ ਸਾਹਿਬ ਨੰਦੇੜ ਨੂੰ ਰੂਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਜਥੇਦਾਰ ਬਘੌਰਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੀਨੀਅਰ ਸਿਟੀਜ਼ਨ ਲਈ ਜੋ ਕੋਟਾ ਰੇਲਵੇ ਵਿਭਾਗ ਵਲੋਂ ਸ਼ੁਰੂ ਤੋਂ ਬਜਟ ਵਿਚ ਰੱਖਿਆ ਗਿਆ ਸੀ ਉਨ੍ਹਾਂ ਤੁਰੰਤ ਲਾਗੂ ਕੀਤਾ ਜਾਵੇ |

ਪਿਛਲੀ ਖ਼ਬਰ ਕਾਂਗਰਸ ਦੀ ਸਿੱਖਾਂ ਪ੍ਰਤੀ ਮਾਨਸਿਕਤਾ ਅਜੇ ਵੀ ਨਹੀਂ ਬਦਲੀ-ਸੰਧਵਾਂ ਅਗਲੀ ਖ਼ਬਰ ਪਾਕਿ ਨੇ ਅਰੁਣਾਚਲ ਪ੍ਰਦੇਸ਼ 'ਤੇ ਬੀਜਿੰਗ ਦੇ ਦਾਅਵੇ ਦਾ ਕੀਤਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।