07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸ਼ਹੀਦੀ ਸ਼ਤਾਬਦੀ ਤੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਸੰਬੰਧੀ 10 ਨੂੰ ਕੀਤੀ ਜਾਵੇਗੀ ਪੰਥਕ ਕਾਨਫ਼ਰੰਸ-ਕੰਵਰਪਾਲ ਸਿੰਘ, ਮੰਡ <br/>

ਪੰਥਕ ਕਾਨਫਰੰਸ ਬਾਰੇ ਜਾਣਕਾਰੀ ਦਿੰਦੇ ਹੋਏ ਕੰਵਰਪਾਲ ਸਿੰਘ ਤੇ ਭਾਈ ਪਰਮਜੀਤ ਸਿੰਘ ਮੰਡ | ਤਸਵੀਰ: ਹਰਜੀਤ ਸਿੰਘ<br/> 07-12-2025

ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਜਥੇਬੰਦੀ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ ਸੰਯੁਕਤ ਰਾਸ਼ਟਰ ਵਲੋਂ ਨੀਯਤ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਅੰਮਿ੍ਤਸਰ ਵਿਚ 10 ਦਸੰਬਰ ਨੂੰ ਵਿਸ਼ਾਲ ਪੰਥਕ ਕਾਨਫਰੰਸ ਕਰਵਾਈ ਜਾ ਰਹੀ ਹੈ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਲ ਖ਼ਾਲਸਾ ਦੇ ਸਿਆਸੀ ਮਾਮਲਿਆਂ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਉਕਤ ਪੰਥਕ ਕਾਨਫ਼ਰੰਸ ਬਾਰੇ ਦੱਸਿਆ ਕਿ ਗੁ: ਸਾਹਿਬ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਵਿਖੇ ਕਰਵਾਈ ਜਾ ਰਹੀ ਪੰਥਕ ਕਾਨਫ਼ਰੰਸ ਦੀ ਪ੍ਰਧਾਨਗੀ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਮੁਖੀ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਕਰਨਗੇ | ਇਸ ਮੌਕੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ, ਗੁਰਨਾਮ ਸਿੰਘ, ਸੁਖਜਿੰਦਰ ਸਿੰਘ ਤੇ ਮਾਨ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਬਾਜਵਾ ਤੇ ਸੋਨੀ ਵਲੋਂ ਰਾਜ ਚੋਣ ਕਮਿਸ਼ਨਰ ਚੌਧਰੀ ਨਾਲ ਮੁਲਾਕਾਤ <br/> ਅਗਲੀ ਖ਼ਬਰ ਪ੍ਰਵਾਸੀ ਭਾਰਤੀਆਂ ਵਲੋਂ ਲੱਖਪੁਰ ਸਕੂਲ ਨੂੰ ਕੰਪਿਊਟਰ ਤੇ ਇਲੈੱਕਟ੍ਰਾਨਿਕ ਸਾਮਾਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।