ਲੁਧਿਆਣਾ, 8 ਦਸੰਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ 2020 ਦਾ ਕਿਸਾਨ ਅੰਦੋਲਨ ਕੇਂਦਰ ਸਰਕਾਰ ਦੀ ਅਪੀਲ 'ਤੇ ਰੱਦ ਕੀਤਾ ਗਿਆ ਸੀ ਉਸ ਵਕਤ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਬਿਜਲੀ ਸੋਧ ਬਿੱਲ ਨੂੰ ਰੱਦ ਕੀਤਾ ਜਾਵੇਗਾ। ਜਦੋਂਕਿ ਹੁਣ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਰੱਲ ਮਿਲ ਕੇ ਇਹ ਬਿੱਲ ਨੂੰ ਲਾਗੂ ਕਰਨ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਜੱਥੇਬੰਦੀ ਇਸ ਬਿਜਲੀ ਸੋ ਬਿੱਲ ਦਾ ਭਰਪੂਰ ਵਿਰੋਧ ਕਰਦੇ ਹਨ। ਇਸ ਬਿਜਲੀ ਸੋਧ ਬਿੱਲ ਦੇ ਸਿੱਟੇ ਬਹੁਤ ਹੀ ਮਾਰੂ ਸਿੱਧ ਹੋਣਗੇ। ਉਹ ਅਤੇ ਉਨ੍ਹਾਂ ਦੀ ਜੱਥੇਬੰਦੀ ਦੋਨਾਂ ਸਰਕਾਰਾਂ ਨੂੰ ਅਪੀਲ ਕਰਦੀ ਹੈ ਕਿ ਜਲਦੀ ਤੋਂ ਜਲਦੀ ਇਸ ਬਿੱਲ ਨੂੰ ਰੱਦ ਕੀਤਾ ਜਾਵੇ।
ਬਿਜਲੀ ਸੋਧ ਬਿੱਲ ਕਿਸਾਨਾਂ ਨਾਲ ਧੋਖਾ-ਹਰਮੀਤ ਸਿੰਘ ਕਾਦੀਆਂ
ਅਜੀਤ ਡੈਸਕ
09-12-2025