18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਪਾਕਿ ਵਲੋਂ ਕਮਰ-ਉਜ਼-ਜ਼ਮਾਨ ਈ. ਟੀ. ਪੀ. ਬੀ. ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 09-12-2025

ਅੰਮ੍ਰਿਤਸਰ, 8 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਥਿਤ ਗੁਰਦੁਆਰਿਆਂ ਅਤੇ ਮੰਦਰਾਂ ਸਮੇਤ ਘੱਟ-ਗਿਣਤੀ ਭਾਈਚਾਰੇ ਦੇ ਹੋਰਨਾਂ ਪੂਜਾ ਅਸਥਾਨਾਂ ਦੇ ਰੱਖ-ਰਖਾਅ ਲਈ ਕਾਇਮ ਕੀਤੇ ਗਏ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦਾ ਸੰਘੀ ਸਰਕਾਰ ਵਲੋਂ ਕਮਰ-ਉਜ਼-ਜ਼ਮਾਨ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਸਕੱਤਰੇਤ ਦੇ ਸਥਾਪਨਾ ਵਿਭਾਗ ਦੁਆਰਾ ਜਾਰੀ ਨੋਟੀਫ਼ਿਕੇਸ਼ਨ ਨੰਬਰ 1/9/2005-ਈ-6 ਦੇ ਅਨੁਸਾਰ ਕਮਰ-ਉਜ਼-ਜ਼ਮਾਨ ਦੀ ਨਿਯੁਕਤੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਿਫ਼ਾਰਿਸ਼ 'ਤੇ ਧਾਰਮਿਕ ਮਾਮਲਿਆਂ ਅਤੇ ਅੰਤਰ-ਧਰਮ ਸਦਭਾਵਨਾ ਮੰਤਰਾਲੇ ਦੇ ਅਧੀਨ ਤਿੰਨ ਸਾਲਾਂ ਦੀ ਮਿਆਦ ਲਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਮਰ-ਉਜ਼-ਜ਼ਮਾਨ ਇਸ ਤੋਂ ਪਹਿਲਾਂ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਦੇ ਡਿਪਟੀ ਡਾਇਰੈਕਟਰ ਜਨਰਲ ਵਜੋਂ ਸੇਵਾਵਾਂ ਦੇ ਚੁਕੇ ਹਨ।

ਪਿਛਲੀ ਖ਼ਬਰ 2,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ ਅਗਲੀ ਖ਼ਬਰ 15 ਸਾਲਾਂ ਦੀ ਸੇਵਾ ਦਾ ਸਿਲਾ- ਸੀ. ਟੀ. ਯੂ. ਦੇ 120 ਡਰਾਈਵਰਾਂ ਦੀ ਨੌਕਰੀ ਖ਼ਤਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।