19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮਜੀਠੀਆ ਖ਼ਿਲਾਫ਼ ਐਨ.ਡੀ.ਪੀ.ਐਸ. ਮਾਮਲੇ ਦੀ ਅਗਲੀ ਸੁਣਵਾਈ 8 ਨੂੰ <br/>

ਅਜੀਤ ਡੈਸਕ 25-12-2025
ਐੱਸ. ਏ. ਐੱਸ. ਨਗਰ, 24 ਦਸੰਬਰ (ਕਪਿਲ ਵਧਵਾ)—ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਸਾਲ 2021 ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਦਰਜ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਵਿਸ਼ੇਸ਼ ਜੱਜ ਹਰਸਿਮਰਨਜੀਤ ਸਿੰਘ ਦੀ ਅਦਾਲਤ ਵਿਚ ਹੋਈ | ਸੁਣਵਾਈ ਉਪਰੰਤ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਮਿਤੀ 8 ਜਨਵਰੀ ਨਿਰਧਾਰਤ ਕਰ ਦਿੱਤੀ ਗਈ | ਪਿਛਲੀ ਸੁਣਵਾਈ ਸਮੇਂ ਅਦਾਲਤ ਵਲੋਂ ਜੇਲ੍ਹ ਅਥਾਰਟੀ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ | ਉਸੇ ਅਨੁਸਾਰ ਅੱਜ ਮਾਮਲੇ ਦੀ ਕਾਰਵਾਈ ਕੀਤੀ ਗਈ, ਹਾਲਾਂਕਿ ਸੁਣਵਾਈ ਦੌਰਾਨ ਕੋਈ ਠੋਸ ਹੁਕਮ ਜਾਰੀ ਨਹੀਂ ਹੋ ਸਕੇ | ਹੁਣ ਲੋਕਾਂ ਦੀਆਂ ਨਜ਼ਰਾਂ 8 ਜਨਵਰੀ ਨੂੰ ਹੋਣ ਵਾਲੀ ਅਗਲੀ ਸੁਣਵਾਈ 'ਤੇ ਟਿਕੀਆਂ ਹੋਈਆਂ ਹਨ, ਜਿੱਥੇ ਮਾਮਲੇ ਦੀ ਅਗਲੀ ਦਿਸ਼ਾ ਤੈਅ ਹੋਣ ਦੀ ਉਮੀਦ ਹੈ |

ਪਿਛਲੀ ਖ਼ਬਰ 'ਜੀ ਰਾਮ ਜੀ' ਪੇਂਡੂ ਅਰਥਵਿਵਸਥਾ ਲਈ ਇਕ ਬਦਲਾਅ ਲਿਆਉਣ ਵਾਲਾ ਕਾਨੂੰਨ-ਸ਼ਿਵਰਾਜ <br/> ਅਗਲੀ ਖ਼ਬਰ ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਨੂੰ ਦਿੱਤੀਆਂ ਵੱਡੀਆਂ ਸੌਗਾਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।