12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਮੋਦੀ ਸਰਕਾਰ ਦਾ ਵੀਰ ਬਾਲ ਦਿਵਸ ਮਨਾਉਣ ਦਾ ਫ਼ੈਸਲਾ ਅੰਮ੍ਰਿਤਸਰ-ਦਿੱਲੀ ਵਿਚਕਾਰ ਹੋਰ ਕੁੜੱਤਣ ਵਧਾਏਗਾ-ਦਲ ਖ਼ਾਲਸਾ

ਅਜੀਤ ਡੈਸਕ 26-12-2025

ਅੰਮ੍ਰਿਤਸਰ, 25 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਕੇਂਦਰ ਸਰਕਾਰ ਵਲੋਂ ਰਾਜਾਂ ਅਤੇ ਕੇਂਦਰ ਪ੍ਰਦੇਸ਼ਾਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ 'ਵੀਰ ਬਾਲ ਦਿਵਸ' ਦੇ ਰੂਪ ਵਿਚ ਮਨਾਉਣ ਲਈ ਭੇਜੇ ਗਏ ਪੱਤਰ ਦਾ ਡਟ ਕੇ ਵਿਰੋਧ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਇਹ ਇਤਰਾਜ਼ਯੋਗ ਫੈਸਲਾ ਅੰਮ੍ਰਿਤਸਰ-ਦਿੱਲੀ ਵਿਚਕਾਰ ਦੂਰੀਆਂ ਅਤੇ ਕੁੜੱਤਣ ਹੋਰ ਵਧਾਏਗਾ। ਦਲ ਖ਼ਾਲਸਾ ਦੇ ਸਿਆਸੀ ਮਾਮਲਿਆਂ ਦੇ ਸੀਨੀਅਰ ਆਗੂ ਸ: ਕੰਵਰਪਾਲ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਸਿੱਖ ਧਾਰਮਿਕ ਅਤੇ ਇਤਿਹਾਸਕ ਦਿਹਾੜਿਆਂ ਅਤੇ ਸਮਾਗਮਾਂ ਦੇ ਨਾਮਕਰਨ ਕਰਨ ਜਾਂ ਸਿੱਖਾਂ ਦੇ ਅੰਦਰੂਨੀ ਅਤੇ ਧਾਰਮਿਕ ਮਾਮਲਿਆਂ ਬਾਰੇ ਫੈਸਲਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ 'ਵੀਰ ਬਾਲ ਦਿਵਸ' ਦੇ ਬੈਨਰ ਹੇਠ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਹਿੱਸਾ ਨਾ ਲੈਣ।

ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਤਪਾ ਵਿਖੇ 'ਸਪਤ ਸ਼ਕਤੀ ਸੰਗਮ' ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।