13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ੱਕੀ ਹਾਲਾਤ 'ਚ ਨੌਜਵਾਨ ਲੜਕੇ-ਲੜਕੀ ਦੀਆਂ ਲਾਸ਼ਾਂ ਬਰਾਮਦ

ਅਜੀਤ ਡੈਸਕ 27-12-2025
ਟੱਲੇਵਾਲ (ਬਰਨਾਲਾ), 26 ਦਸੰਬਰ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਟੱਲੇਵਾਲ ਵਿਖੇ ਅੱਜ ਸਵੇਰੇ ਉਸ ਸਮੇਂ ਪਿੰਡ ਵਿਚ ਸਹਿਮ ਦਾ ਮਾਹੌਲ ਬਣ ਗਿਆ ਜਦ ਇਕ ਘਰ ਦੇ ਕਮਰੇ 'ਚੋਂ ਨੌਜਵਾਨ ਅਤੇ ਨੌਜਵਾਨ ਲੜਕੀ ਦੀ ਸ਼ੱਕੀ ਹਾਲਾਤ ਵਿਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਟੱਲੇਵਾਲ ਦੇ ਮੁਖੀ ਨਿਰਮਲਜੀਤ ਸਿੰਘ ਥਾਣਾ ਅਤੇ ਜਾਂਚ ਅਧਿਕਾਰੀ ਥਾਣੇਦਾਰ ਮਲਕੀਤ ਸਿੰਘ ਨੇ
ਦੱਸਿਆ ਕਿ ਪਿੰਡ ਟੱਲੇਵਾਲ ਵਿਖੇ ਸੂਚਨਾ ਮਿਲੀ ਸੀ ਕਿ ਇਕ ਐਨ.ਆਰ.ਆਈ ਪਰਿਵਾਰ ਦੇ ਘਰ ਵਿਚ ਨੌਜਵਾਨ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਪਈਆਂ ਹਨ | ਜਿਸ ਉਪਰੰਤ ਘਟਨਾ ਸਥਾਨ 'ਤੇ ਜਾ ਕੇ ਦੇਖਿਆ ਤਾਂ ਘਰ ਦੇ ਇਕ ਕਮਰੇ ਵਿਚ ਨੌਜਵਾਨ ਦੀ ਪੱਖੇ ਨਾਲ ਕੱਪੜਾ ਬੰਨ੍ਹ ਕੇ ਫਾਹਾ ਲੈ ਕੇ ਲਮਕਦੀ ਅਤੇ ਬੈਡ 'ਤੇ ਪਈ ਲੜਕੀ ਦੀਆਂ ਮਿਲੀਆਂ ਲਾਸ਼ਾਂ ਮਿਲੀਆਂ | ਜਿਸ ਉਪਰੰਤ ਟੱਲੇਵਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਜੋ ਮਿ੍ਤਕ ਨੌਜਵਾਨ ਦੀ ਪਹਿਚਾਣ ਪਰਵਿੰਦਰ ਸਿੰਘ (ਕਾਉਂਕੇ) ਥਾਣਾ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ ਅਤੇ ਲੜਕੀ ਦੀ ਪਹਿਚਾਣ ਬਲਜੀਤ ਕੌਰ (ਅਲੀਗੜ੍ਹ) ਜਗਰਾਉਂ ਵਜੋਂ ਹੋਈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਜੋੜਾ ਕੁਝ ਸਮੇਂ ਤੋਂ ਲਿਵ ਇਨ ਰਿਲੇਸ਼ਨਸ਼ਿਪ ਵਿਚ ਸੀ ਅਤੇ ਮੱੁਢਲੇ ਤੌਰ 'ਤੇ ਉਕਤ ਮਾਮਲਾ ਖ਼ੁਦਕੁਸ਼ੀ ਦਾ ਜਾਪ ਰਿਹਾ ਪਰ ਪੁਲਿਸ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਫੋਰਸੈਂਕ ਟੀਮਾਂ ਵਲੋਂ ਵੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਛੋਟੇ ਉਦਯੋਗਾਂ ਲਈ ਸੁਖਾਵਾਂ ਵਾਤਾਵਰਨ ਸਿਰਜਣ ਲਈ ਪੰਜਾਬ ਸਰਕਾਰ ਵਚਨਬੱਧ-ਸੰਜੀਵ ਅਰੋੜਾ <br/> ਅਗਲੀ ਖ਼ਬਰ ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ-ਅਮਨ ਅਰੋੜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।