15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵਲੋਂ ਧਾਰਮਿਕ ਮਾਸਿਕ ਪੱਤਿ੍ਕਾ 'ਗੋਵਿੰਦ ਪ੍ਰਕਾਸ਼' ਦਾ ਵਿਸ਼ੇਸ਼ ਅੰਕ ਸੰਗਤ ਅਰਪਣ <br/>

ਅਜੀਤ ਡੈਸਕ 27-12-2025
ਪਟਨਾ ਸਾਹਿਬ, 26 ਦਸੰਬਰ (ਅਜੀਤ ਬਿਊਰੋ)-ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਮਾਸਿਕ ਧਾਰਮਿਕ ਮੈਗਜ਼ੀਨ 'ਗੋਵਿੰਦ ਪ੍ਰਕਾਸ਼' ਦਾ ਵਿਸ਼ੇਸ਼ ਅੰਕ, ਜਿਸ ਵਿਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੇ ਗੌਰਵਮਈ ਇਤਿਹਾਸ 'ਤੇ ਆਧਾਰਿਤ ਅਤੇ ਸਮਰਪਿਤ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਲੇਖ, ਕਵਿਤਾਵਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ, ਦਾ ਸੰਗਤ ਅਰਪਣ ਬੀਤੇ ਦਿਨੀਂ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਵਲੋਂ ਆਪਣੀ ਤਖਤ ਸ੍ਰੀ ਪਟਨਾ ਸਾਹਿਬ ਫੇਰੀ ਦੌਰਾਨ ਕੀਤਾ ਗਿਆ | ਇਸ ਮੌਕੇ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਉਪ-ਪ੍ਰਧਾਨ ਲਖਵਿੰਦਰ ਸਿੰਘ, ਉਪ-ਪ੍ਰਧਾਨ ਗੁਰਵਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਹਿੰਦਰਪਾਲ ਸਿੰਘ ਢਿੱਲੋਂ, ਮੈਂਬਰ ਹਰਪਾਲ ਸਿੰਘ ਜੋਹਲ ਅਤੇ ਮੀਡੀਆ ਮੁਖੀ ਤੇ 'ਗੋਵਿੰਦ ਪ੍ਰਕਾਸ਼' ਮੈਗਜ਼ੀਨ ਦੇ ਸੰਪਾਦਕ ਸ. ਸੁਦੀਪ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਅਖੰਡ ਪਾਠ ਸਾਹਿਬ ਆਰੰਭ <br/> ਅਗਲੀ ਖ਼ਬਰ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦੀ ਲੋੜ-ਸਿਮਰਨਜੀਤ ਸਿੰਘ ਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।