08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮਨਰੇਗਾ ਖ਼ਤਮ ਕਰਨ ਦੇ ਵਿਰੋਧ 'ਚ ਮਜ਼ਦੂਰਾਂ ਵਲੋਂ ਪੰਜਾਬ ਭਰ 'ਚ ਪ੍ਰਦਰਸ਼ਨ <br/>

ਅਜੀਤ ਡੈਸਕ 27-12-2025
ਜਲੰਧਰ, 26 ਦਸੰਬਰ (ਜਸਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਮਨਰੇਗਾ ਨੂੰ ਖਤਮ ਕਰਕੇ 'ਜੀ ਰਾਮ ਜੀ' ਉੱਪਰ ਗ੍ਰਾਮ ਸਭਾਵਾਂ ਰਾਹੀਂ ਜਨਤਕ ਮੋਹਰ ਲਵਾਉਣ ਖਿਲਾਫ਼ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ ਕੀਤੇ ਗਏ | ਸਾਂਝੇ ਮਜ਼ਦੂਰ ਮੋਰਚੇ ਦੀ ਤਰਫੋਂ ਜਾਣਕਾਰੀ ਦਿੰਦੇ ਹੋਏ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਅੱਜ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਗੁਰਦਾਸਪੁਰ, ਲੁਧਿਆਣਾ, ਤਰਨਤਾਰਨ, ਮੋਗਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ ਤੇ ਨਵਾਂਸ਼ਹਿਰ ਆਦਿ ਜ਼ਿਲਿ੍ਹਆਂ ਦੇ ਸੈਂਕੜੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ 'ਚ ਕੇਂਦਰ ਸਰਕਾਰ ਦੀਆਂ ਅਰਥੀਆਂ ਤੋਂ ਇਲਾਵਾ ਨਵੇਂ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ | ਮਜ਼ਦੂਰ ਜਥੇਬੰਦੀਆਂ ਵਲੋਂ ਕਈ ਥਾਈਾ ਸਰਪੰਚਾਂ ਨੂੰ ਮੰਗ ਪੱਤਰ ਦੇ ਕੇ ਇਸ ਮਜ਼ਦੂਰ ਵਿਰੋਧੀ ਕਾਨੂੰਨ ਦੇ ਹੱਕ 'ਚ ਮਤੇ ਨਾ ਪਾਉਣ ਦੀ ਮੰਗ ਵੀ ਕੀਤੀ ਗਈ | ਵੱਖ-ਵੱਖ ਥਾਵਾਂ 'ਤੇ ਜੁੜੇ ਇਕੱਠਾਂ ਨੂੰ ਸਾਂਝੇ ਮਜ਼ਦੂਰ ਮੋਰਚੇ ਦੇ ਆਗੂ ਦਰਸ਼ਨ ਨਾਹਰ, ਦੇਵੀ ਕੁਮਾਰੀ ਸਰਹਾਲੀ ਕਲਾਂ, ਗੁਰਮੇਸ਼ ਸਿੰਘ ਕੁਲਵੰਤ ਸਿੰਘ ਸੇਲਵਰਾ, ਬਿੱਕਰ ਸਿੰਘ ਹਥੋਆ, ਜੋਰਾ ਸਿੰਘ ਨਸਰਾਲੀ ਤੇ ਤਰਸੇਮ ਪੀਟਰ ਆਦਿ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਆਖਿਆ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਖਤਮ ਕਰਕੇ ਪੇਂਡੂ ਤੇ ਖੇਤ ਮਜ਼ਦੂਰਾਂ ਨਾਲ਼ ਧਰੋਹ ਕਮਾ ਰਹੀ ਹੈ | ਮਜ਼ਦੂਰ ਆਗੂਆਂ ਨੇ ਸਮੂਹ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਸਾਂਝੇ ਮਜ਼ਦੂਰ ਮੋਰਚੇ ਵਲੋਂ 6 ਤੇ 7 ਜਨਵਰੀ ਨੂੰ ਪੰਜਾਬ ਭਰ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ 'ਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ |

ਪਿਛਲੀ ਖ਼ਬਰ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਭਾਰਤ ਵਚਨਬੱਧ-ਜੈਸਵਾਲ <br/> ਅਗਲੀ ਖ਼ਬਰ ਪ੍ਰਭਜੋਤ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਮੈਸਟਰ) ਵਿਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।