14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕੇਂਦਰ ਦੀ ਨਵੀਂ ਮਨਰੇਗਾ ਯੋਜਨਾ ਮਜ਼ਦੂਰਾਂ ਅਤੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ-ਸੌਂਦ <br/>

ਅਜੀਤ ਡੈਸਕ 28-12-2025
ਚੰਡੀਗੜ੍ਹ, 27 ਦਸੰਬਰ (ਅਜੀਤ ਬਿਊਰੋ)-ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੇਂਦਰ ਸਰਕਾਰ ਦੀ ਵਿਕਸਿਤ ਭਾਰਤ ਗਾਰੰਟੀ ਫਾਰ ਰੁਜ਼ਗਾਰ ਐਂਡ ਅਜੀਵਿਕਾ ਮਿਸ਼ਨ ਗ੍ਰਾਮੀਣ (ਵੀ.ਬੀ.-ਜੀ ਰਾਮ ਜੀ) ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਇਕ ਹੋਰ 'ਕਾਲਾ ਕਾਨੂੰਨ' ਕਰਾਰ ਦਿੱਤਾ ਹੈ, ਜੋ ਸਿੱਧੇ ਤੌਰ 'ਤੇ ਲੱਖਾਂ ਮਨਰੇਗਾ ਮਜ਼ਦੂਰਾਂ ਦੀ ਰੋਜ਼ੀ-ਰੋਟੀ 'ਤੇ ਹਮਲਾ ਕਰਦਾ ਹੈ ਅਤੇ ਵਿੱਤੀ ਬੋਝ ਰਾਜਾਂ 'ਤੇ ਪਾਉਂਦਾ ਹੈ | ਅੱਜ ਇਥੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੌਂਦ ਨੇ ਕਿਹਾ ਕਿ ਇਹ ਨਵੀਂ ਸਕੀਮ ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ, ਅਨੁਸੂਚਿਤ ਜਾਤੀ ਭਾਈਚਾਰਿਆਂ ਅਤੇ ਪੇਂਡੂ ਮਜ਼ਦੂਰਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗੀ ਜੋ ਗੁਜ਼ਾਰੇ ਲਈ ਮਨਰੇਗਾ 'ਤੇ ਨਿਰਭਰ ਹਨ | ਉਨ੍ਹਾਂ ਕਿਹਾ ਕਿ ਕੇਂਦਰ 'ਇਕ ਤੀਰ ਨਾਲ ਦੋ ਨਿਸ਼ਾਨੇ' ਫਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ - ਪਹਿਲਾਂ ਗਾਰੰਟੀਸ਼ੁਦਾ ਰੁਜ਼ਗਾਰ ਨੂੰ ਕਮਜ਼ੋਰ ਕਰਕੇ ਅਤੇ ਦੂਜਾ ਰਾਜਾਂ 'ਤੇ ਵਿੱਤੀ ਬੋਝ ਪਾ ਕੇ ਭਾਰਤ ਦੇ ਸੰਘੀ ਢਾਂਚੇ 'ਤੇ ਹਮਲਾ ਕਰ ਰਿਹਾ ਹੈ |

ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ <br/> ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਮੇਸ਼ਰ ਦੁਆਰ ਚੈਰੀਟੇਬਲ ਟਰੱਸਟ ਨੇ ਕਰਵਾਇਆ 2 ਦਿਨਾਂ ਸ਼ਹੀਦੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।