14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਪੀਕਰ ਸੰਧਵਾਂ ਨੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ <br/>

ਅਜੀਤ ਡੈਸਕ 28-12-2025
ਫ਼ਤਹਿਗੜ੍ਹ ਸਾਹਿਬ, 27 ਦਸੰਬਰ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇ | ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ ਅਤੇ ਸੂਬੇ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ | ਇਸ ਤੋਂ ਪਹਿਲਾਂ ਉਨ੍ਹਾਂ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਾਡੇਸ਼ਨ ਵਲੋਂ ਮੁੜ ਸੁਰਜੀਤ ਕੀਤੀ ਜਾ ਰਹੀ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦਾ ਵੀ ਦੌਰਾ ਕੀਤਾ | ਇਸ ਮੌਕੇ ਫਾਊਾਡੇਸ਼ਨ ਦੇ ਪ੍ਰਬੰਧਕਾਂ ਨੇ ਸਪੀਕਰ ਸੰਧਵਾਂ ਨੂੰ ਦੱਸਿਆ ਕਿ ਦੀਵਾਨ ਟੋਡਰ ਮੱਲ ਹਵੇਲੀ ਦੇ ਨਵ ਨਿਰਮਾਣ ਦਾ ਪਹਿਲਾ ਪੜਾਅ ਮੁਕੰਮਲ ਹੋ ਚੁੱਕਾ ਹੈ, ਜਿਸ ਉੱਤੇ 9 ਕਰੋੜ ਰੁਪਏ ਦੀ ਲਾਗਤ ਆਈ ਹੈ | ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਤਹਿਤ 6 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਏ ਜਾਣਗੇ ਅਤੇ ਫਾਊਾਡੇਸ਼ਨ ਵਲੋਂ ਇਸ ਪ੍ਰੋਜੈਕਟ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ | ਇਸ ਮੌਕੇ ਫਾਊਾਡੇਸ਼ਨ ਦੇ ਸਰਪ੍ਰਸਤ ਮਹਿੰਦਰ ਸਿੰਘ ਮਹਿਸਮਪੁਰ (ਕੈਨੇਡਾ), ਹਰਬੰਸ ਸਿੰਘ ਜੰਡਾਲੀ (ਕੈਨੇਡਾ), ਲਖਵਿੰਦਰ ਸਿੰਘ ਕਾਹਨੇਕੇ ਪ੍ਰਧਾਨ, ਕਿਰਪਾਲ ਸਿੰਘ ਬਲਾਕੀ, ਗੁਰਜਿੰਦਰ ਸਿੰਘ ਸਰਨਾ, ਸੁਖਵਿੰਦਰ ਸਿੰਘ ਢਿੱਲੋਂ, ਲਖਵਿੰਦਰ ਸਿੰਘ ਕੱਤਰੀ, ਜਸਵਿੰਦਰ ਸਿੰਘ ਬਡਰੁੱਖਾਂ, ਦਿਲਬਾਗ ਸਿੰਘ ਧੋਲਾ, ਮੁਹੰਮਦ ਮਹਿਮੂਦ ਖਾਨ ਸਮੇਤ ਹੋਰ ਸ਼ਖ਼ਸੀਅਤਾਂ ਵਲੋਂ ਸਪੀਕਰ ਸੰਧਵਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਬੱਚੀ ਨਾਲ ਜਬਰ ਜਨਾਹ ਤੇ ਕਤਲ ਦੇ ਮਾਮਲੇ 'ਚ ਹਾਈ ਕੋਰਟ ਵਲੋਂ ਮੌਤ ਦੀ ਸਜ਼ਾ ਉਮਰ ਕੈਦ 'ਚ ਤਬਦੀਲ <br/> ਅਗਲੀ ਖ਼ਬਰ ਕੇਂਦਰ ਦੀ ਨਵੀਂ ਮਨਰੇਗਾ ਯੋਜਨਾ ਮਜ਼ਦੂਰਾਂ ਅਤੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ-ਸੌਂਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।