17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਰਜਿ: ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ ਵਿਖੇ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਜ਼ਿਲ੍ਹਾ ਮੋਗਾ ਮੀਟਿੰਗ ਦੀ ਪ੍ਰਧਾਨਗੀ ਕਰਦੇ ਪ੍ਰਧਾਨ ਧਰਮਪ੍ਰੀਤ ਸਿੰਘ ਬੌਡੇ, ਨਾਲ ਹਨ ਸਰਬਜੀਤ ਸਿੰਘ ਸੰਧੂ ਸੂਬਾ ਪ੍ਰਧਾਨ | ਤਸਵੀਰ : ਜਸਪਾਲ ਸਿੰਘ ਬੱਬੀ <br/> 02-06-2025
ਮੋਗਾ, 1 ਜੂਨ (ਜਸਪਾਲ ਸਿੰਘ ਬੱਬੀ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਧਰਮਪ੍ਰੀਤ ਸਿੰਘ ਬੌਡੇ ਤੇ ਸਰਬਜੀਤ ਸਿੰਘ ਸੰਧੂ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਮੀਟਿੰਗ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਹੋਈ | ਜਿਸ ਵਿਚ ਦਰਜਾਚਾਰ ਕਰਮਚਾਰੀਆਂ ਦੇ ਕੰਮਾਂ ਪ੍ਰਤੀ ਅਤੇ ਮੰਗਾਂ ਪ੍ਰਤੀ ਵਿਚਾਰ ਚਰਚਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਧਰਮਪ੍ਰੀਤ ਸਿੰਘ ਨੇ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਦੀਆਂ ਮੰਗਾਂ ਹਨ ਉਨ੍ਹਾਂ ਨੂੰ ਜਲਦੀ ਪੂਰਾ ਕਰਵਾਇਆ ਜਾਵੇਗਾ | ਮੰਗਾਂ ਸਬੰਧੀ ਜਲਦੀ ਹੀ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਅਗਰ ਫਿਰ ਵੀ ਵਿਭਾਗ ਤੇ ਸਰਕਾਰ ਵਲੋਂ ਮੰਗਾਂ 'ਤੇ ਗ਼ੌਰ ਨਾ ਕੀਤਾ ਗਿਆ ਤਾਂ ਜਥੇਬੰਦੀ ਮੰਗਾਂ ਮਨਵਾਉਣ ਲਈ ਸੰਘਰਸ਼ ਕਰੇਗੀ | ਸੂਬਾ ਪ੍ਰਧਾਨ ਸਰਬਜੀਤ ਸਿੰਘ ਸੰਧੂ ਨੇ ਕਿਹਾ ਕਿ ਮੰਗਾਂ ਸਬੰਧੀ ਉਹ ਪੰਜਾਬ ਪੱਧਰ 'ਤੇ ਇਨ੍ਹਾਂ ਮੰਗਾਂ ਨੂੰ ਜਲਦੀ ਹੀ ਸਰਕਾਰ ਪਾਸੋਂ ਪੂਰੀਆਂ ਕਰਵਾਉਣਗੇ | ਇਸ ਮੌਕੇ ਰਾਮਚੰਦਰ ਬੁੱਟਰ ਜਨਰਲ ਸਕੱਤਰ, ਦਲਜੀਤ ਸਿੰਘ ਖ਼ਜ਼ਾਨਚੀ, ਗੁਰਪ੍ਰੀਤ ਸਿੰਘ ਸਲਾਹਕਾਰ, ਬਲਵਿੰਦਰ ਸਿੰਘ ਭੱਟੀ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ, ਅਵਤਾਰ ਸਿੰਘ ਬਲਾਕ ਪ੍ਰਧਾਨ ਧਰਮਕੋਟ, ਗੁਰਮੀਤ ਸਿੰਘ, ਮਨਦੀਪ ਸਿੰਘ, ਸੁਰਜੀਤ ਕੌਰ, ਮਨਪ੍ਰੀਤ ਕੌਰ, ਪਰਮਜੀਤ ਕੌਰ, ਰਾਜ ਕੁਮਾਰ, ਗੁਰਮੀਤ ਸਿੰਘ ਸਮੇਤ ਕਰਮਚਾਰੀ ਸ਼ਾਮਿਲ ਸਨ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ ਮੁਕਤ ਕਰਮਚਾਰੀ) ਮੋਗਾ ਦੀ ਮੀਟਿੰਗ ਅਗਲੀ ਖ਼ਬਰ ਡਾ. ਰਣਜੀਤ ਨੇ ਜ਼ੀਰੋ ਤਕਨੀਕ ਨਾਲ ਔਰਤ ਦੇ ਦੋਵੇਂ ਗੋਡਿਆਂ ਦੀ ਕੀਤੀ ਸਫਲ ਸਰਜਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।