25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਅੱਜ ਦੂਸਰੇ ਦਿਨ ਸਰਪੰਚੀ ਲਈ 2 ਅਤੇ ਪੰਚੀ ਲਈ 11 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ- ਵਧੀਕ ਡਿਪਟੀ ਕਮਿਸ਼ਨਰ

ਅਜੀਤ ਡੈਸਕ 16-07-2025
ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿਚ ਰਹਿੰਦੀਆਂ ਪੰਚਾਇਤੀ ਚੋਣਾਂ ਕਰਵਾਉਣ ਦਾ ਅਮਲ ਸ਼ੁਰੂ ਹੋ ਚੁੱਕਾ ਹੈ | ਮੋਗਾ ਵਿਚ 1 ਸਰਪੰਚ ਅਤੇ 46 ਪੰਚਾਂ ਦੀਆਂ ਖਾਲੀ ਸੀਟਾਂ ਭਰਨ ਲਈ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ | ਨਾਮਜ਼ਦਗੀਆਂ ਦੇ ਪਹਿਲੇ ਦਿਨ ਕਿਸੇ ਵੀ ਬਲਾਕ ਤੋਂ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ | ਅੱਜ ਦੂਸਰੇ ਦਿਨ ਭਾਵ 15 ਜੁਲਾਈ ਨੂੰ ਸਰਪੰਚੀ ਲਈ 2 ਅਤੇ ਪੰਚੀ ਲਈ 11 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਸਬੰਧਿਤ ਰਿਟਰਨਿੰਗ ਅਫ਼ਸਰਾਂ ਪਾਸ ਜਮਾਂ ਕਰਵਾਏ ਗਏ | ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਮੋਗਾ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਮੋਗਾ 1 ਬਲਾਕ ਵਿਚ ਪੰਚੀ ਲਈ 6 ਉਮੀਦਵਾਰਾਂ, ਮੋਗਾ-2 ਬਲਾਕ ਵਿਚ ਪੰਚੀ ਲਈ 1 ਉਮੀਦਵਾਰ ਅਤੇ ਬਾਘਾ ਪੁਰਾਣਾ ਬਲਾਕ ਵਿਚ 4 ਉਮੀਦਵਾਰਾਂ ਨੇ ਪੰਚੀ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧਰਮਕੋਟ ਐਟ ਕੋਟ ਈਸੇ ਖਾਂ ਬਲਾਕ ਵਿਚ ਸਰਪੰਚੀ ਦੀ ਚੋਣ ਲਈ 2 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਗ੍ਰਾਮ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਤੇ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ 17 ਜੁਲਾਈ ਤੱਕ ਲਈਆਂ ਜਾਣਗੀਆਂ | ਨਾਮਜ਼ਦਗੀਆਂ ਪ੍ਰਾਪਤ ਕਰਨ ਦਾ ਸਮਾਂ 11 ਤੋਂ 3 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਹੈ | ਪ੍ਰਾਪਤ ਹੋਈਆਂ ਕੁੱਲ ਨਾਮਜ਼ਦਗੀਆਂ ਦੀ 18 ਜੁਲਾਈ ਨੂੰ ਪੜਤਾਲ ਕੀਤੀ ਜਾਵੇਗੀ ਅਤੇ 19 ਜੁਲਾਈ ਨੂੰ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ | 27 ਜੁਲਾਈ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਪ੍ਰਕਿਰਿਆ ਕਰਵਾਈ ਜਾਵੇਗੀ | ਉਮੀਦਵਾਰ ਵੋਟਰ ਲਿਸਟਾਂ ਅਤੇ ਪੋਲਿੰਗ ਬੂਥਾਂ ਦੀ ਜਾਣਕਾਰੀ ਸੰਬੰਧਿਤ ਐੱਸ. ਡੀ. ਐੱਮ. ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ |
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਿਵਲ ਹਸਪਤਾਲ ਮਾਨਸਾ 'ਚ ਡਾਕਟਰਾਂ ਤੇ ਹੋਰ ਅਮਲੇ ਦੀਆਂ ਅਸਾਮੀਆਂ ਖ਼ਾਲੀ ਹੋਣ ਕਰਕੇ ਲੋਕ ਹੋ ਰਹੇ ਖ਼ੱਜਲ਼-ਖ਼ੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।