25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 16-07-2025
ਮੋਗਾ, 15 ਜੁਲਾਈ (ਗੁਰਤੇਜ ਸਿੰਘ ਬੱਬੀ)-ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵਲੋਂ ਮੋਗਾ ਦੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜਾਂ ਨੂੰ ਲੈ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਪ੍ਰਧਾਨ ਸੰਜੀਵ ਨਰੂਲਾ, ਜਨਰਲ ਸੈਕਟਰੀ ਸੰਗੀਤਾ ਅਰੋੜਾ, ਸੀਨੀਅਰ ਵਾਈਸ ਪ੍ਰਧਾਨ ਵੈਨਿਕਾ ਗੋਇਲ ਅਤੇ ਕੈਸ਼ੀਅਰ ਸੰਜੀਵ ਕੁਮਾਰ ਅਰੋੜਾ ਨੇ ਕਿਹਾ ਕਿ ਮੋਗਾ ਦੇ ਐੱਸ. ਐੱਸ. ਪੀ. ਅਜੇ ਗਾਂਧੀ ਵਲੋਂ ਨਸ਼ੇ ਨੂੰ ਨੱਥ ਪਾਉਣ ਲਈ ਨਸ਼ਾ ਤਸਕਰਾਂ ਉੱਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਤੇ ਉਨ੍ਹਾਂ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੇ ਸ਼ਲਾਘਾਯੋਗ ਕੰਮਾਂ ਨੂੰ ਦੇਖਦੇ ਹੋਏ ਸਾਡੀ ਸੰਸਥਾ ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ ਇੰਡੀਆ ਵਲੋਂ ਉਨ੍ਹਾਂ ਦੇ ਦਫ਼ਤਰ ਵਿਖੇ ਜਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਐੱਸ. ਐੱਸ. ਪੀ. ਅਜੇ ਗਾਂਧੀ ਨੇ ਉਕਤ ਸੰਸਥਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਜਸਵੀਰ ਕੌਰ ਜੱਸੀ, ਲਖਵੀਰ ਕੌਰ, ਇੰਦੂ ਬਾਲਾ, ਮਮਤਾ ਸ਼ਰਮਾ, ਮਨਜੀਤ ਕੌਰ, ਗੁਰਪ੍ਰੀਤ ਕੌਰ, ਨੀਤੂ ਗੁਪਤਾ, ਗੁਰਜੀਤ ਕੌਰ, ਪਰਮਜੀਤ ਕੌਰ, ਨੰਦਿਤਾ ਮਿਗਲਾਨੀ, ਮਨਜੀਤ ਕੌਰ, ਮਮਤਾ ਕੰਬੋਜ, ਸਤਪਾਲ ਸਿੰਘ ਕੰਡਾ, ਸੁਨੀਲ ਕੁਮਾਰ, ਪਰਮਿੰਦਰ ਸਿੰਘ, ਸੰਜੀਵ ਗਰੋਵਰ, ਕੇਵਲ ਸਿੰਘ ਘਾਰੂ, ਅਮਨ ਮਦਾਨ, ਮੋਹਿਤ ਸਚਦੇਵਾ, ਹਰਸ਼ ਗੋਇਲ, ਹਰਜਿੰਦਰ ਸਿੰਘ, ਹਰਮਨ ਤੇ ਸਮੂਹ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਵਲੋਂ 13 ਮੋਬਾਈਲ ਤੇ 96600 ਰੁਪਏ ਸਮੇਤ ਇਕ ਕਾਬੂ ਅਗਲੀ ਖ਼ਬਰ ਅੱਜ ਦੂਸਰੇ ਦਿਨ ਸਰਪੰਚੀ ਲਈ 2 ਅਤੇ ਪੰਚੀ ਲਈ 11 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ- ਵਧੀਕ ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।