ਮੋਗਾ, 15 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇਕ ਵਿਅਕਤੀ ਨੂੰ 13 ਚੋਰੀ ਕੀਤੇ ਮੋਬਾਈਲ ਫ਼ੋਨਾਂ ਅਤੇ 96600 ਰੁਪਏ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ਡੀ. ਐੱਸ. ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਥਾਣਾ ਸਿਟੀ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਲਜਿੰਦਰ ਸਿੰਘ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੇਖਾਂ ਵਾਲਾ ਚੌਂਕ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪ੍ਰੇਮ ਬੱਬਰ ਪ੍ਰਕਾਸ਼ ਚੰਦ ਵਾਸੀ ਸਾਧਾਂ ਵਾਲੀ ਬਸਤੀ ਜੋ ਕਿ ਚੋਰੀ ਦੇ ਮੋਬਾਈਲ ਸਸਤੇ ਭਾਅ ਲੈ ਕੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ ਤਾਂ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ 13 ਚੋਰੀ ਕੀਤੇ ਮੋਬਾਈਲ ਫੋਨਾਂ ਅਤੇ ਨਕਦੀ ਸਮੇਤ ਕਾਬੂ ਕਰ ਲਿਆ | ਉਸ ਖਿਲਾਫ਼ ਥਾਣਾ ਸਿਟੀ ਸਾਊਥ ਵਿਚ ਅੰਡਰ ਸੈਕਸ਼ਨ 303 (2) 317(4) ਬੀ. ਐੱਨ. ਐੱਸ. ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ |