ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਪੰਜਾਬ ਦੀ ਸੂਬਾਈ ਮੀਟਿੰਗ ਫਰੀਡਮ ਫਾਈਟਰ ਹਾਲ ਮੋਗਾ ਵਿਖੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਾਰੇ ਦੇ ਸਾਰੇ 5178 ਅਧਿਆਪਕਾਂ ਦੇ ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਕਾਏ ਦੇਣ ਸਬੰਧੀ ਹੋਏ ਫ਼ੈਸਲੇ ਨੂੰ ਲਾਗੂ ਨਾ ਕਰਨ ਖ਼ਿਲਾਫ਼ ਤੇ 5178 ਭਰਤੀ ਵਿਚੋਂ ਹੀ ਆਰਟ ਐਂਡ ਕਰਾਫ਼ਟ ਅਧਿਆਪਕਾਂ ਦੇ ਤਨਖ਼ਾਹ ਬਕਾਏ 4400 ਗ੍ਰੇਡ ਅਨੁਸਾਰ ਜਾਰੀ ਕਰਨ ਦੀ ਮੰਗ ਪੂਰੀ ਨਾ ਕਰਨ ਖ਼ਿਲਾਫ਼ 16 ਜੁਲਾਈ ਨੂੰ ਜ਼ਿਲ੍ਹਾ ਕਮੇਟੀਆਂ ਵਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਦੇ ਨਾਂ ਰੋਸ ਪੱਤਰ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪੰਜਾਬ ਸਕੇਲ ਬਹਾਲੀ ਫ਼ਰੰਟ ਵਲੋਂ ਨਵੇਂ ਤਨਖ਼ਾਹ ਸਕੇਲ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲ ਬਹਾਲ ਕਰਵਾਉਣ ਲਈ 17 ਜੁਲਾਈ ਨੂੰ ਰੋਸ ਦਿਵਸ ਮਨਾਉਣ ਦੇ ਸੱਦੇ ਤਹਿਤ ਡਿਊਟੀ ਦੌਰਾਨ ਕਾਲੇ ਬਿੱਲੇ/ਕਾਲੀਆਂ ਪੱਟੀਆਂ ਲਗਾਉਣ ਦੇ ਫ਼ੈਸਲੇ ਨੂੰ ਸਾਰੇ ਜ਼ਿਲਿ੍ਹਆਂ ਵਿਚ ਸਾਰੇ ਅਧਿਆਪਕਾਂ ਰਾਹੀਂ ਲਾਗੂ ਕਰਵਾਇਆ ਜਾਵੇਗਾ | ਇਸ ਮੌਕੇ ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਸੂਬਾ ਕਨਵੀਨਰ ਅਤਿੰਦਰ ਘੱਗਾ ਤੋਂ ਇਲਾਵਾ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਸੂਬਾ ਸਕੱਤਰੇਤ ਮੈਂਬਰ ਗੁਰਪਿਆਰ ਸਿੰਘ ਕੋਟਲੀ, ਰਾਜੀਵ ਬਰਨਾਲਾ, ਬੇਅੰਤ ਸਿੰਘ ਫੁੱਲੇ ਵਾਲ, ਜਗਪਾਲ ਬੰਗੀ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਮੁਕੇਸ਼ ਕੁਮਾਰ, ਪਵਨ ਮੁਕਤਸਰ, ਸੁਖਦੇਵ ਡਾਨਸੀਵਾਲ, ਜਸਵਿੰਦਰ ਔਜਲਾ, ਕੁਲਵਿੰਦਰ ਸਿੰਘ ਜੋਸ਼ਨ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜਤਿੰਦਰ ਸਿੰਘ ਫ਼ਤਿਹਗੜ੍ਹ ਸਾਹਿਬ, ਰਮਨਜੀਤ ਸਿੰਘ ਸੰਧੂ, ਗੁਰਵਿੰਦਰ ਸਿੰਘ ਫ਼ਾਜ਼ਿਲਕਾ, ਨਵਪ੍ਰੀਤ ਫ਼ਰੀਦਕੋਟ, ਵਿਕਰਮਜੀਤ ਮਲੇਰਕੋਟਲਾ, ਸੂਬਾ ਕਮੇਟੀ ਮੈਂਬਰ ਦਲਜੀਤ ਸਫੀਪੁਰ, ਹਰਜਿੰਦਰ ਸੇਮਾ, ਕੌਰ ਸਿੰਘ ਫੱਗੂ, ਸਰਬਜੀਤ ਸਿੰਘ ਭਾਵੜਾ, ਜੋਸ਼ੀਲ ਤਿਵਾੜੀ, ਗੁਰਬਿੰਦਰ ਖਹਿਰਾ, ਜਸਵੀਰ ਸਿੰਘ ਸੰਧੂ, ਸੁਖਦੀਪ ਸਿੰਘ ਤਪਾ, ਜ਼ਿਲ੍ਹਾ ਆਗੂ ਹੰਸਾ ਸਿੰਘ ਮਾਨਸਾ, ਕੁਲਜੀਤ ਡੰਗਰ ਖੇੜਾ, ਗੁਰਮੁਖ ਲੋਕ ਪੇ੍ਰਮੀ, ਮਨੋਹਰ ਲਾਲ ਨਵਾਂ ਸ਼ਹਿਰ, ਰਾਜਿੰਦਰ ਸਮਾਣਾ, ਇੰਦਰ ਸੁਖਦੀਪ ਆਦਿ ਹਾਜ਼ਰ ਸਨ |