ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੁਆਰਾ ਅਧਿਆਪਕਾਂ ਦੇ ਮੰਗਾਂ ਮਸਲਿਆਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਂਦਿਆਂ ਅਗਲੇ ਐਕਸ਼ਨ ਉਲੀਕੇ ਜਿਸ ਦੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਅਮਨਦੀਪ ਸ਼ਰਮਾ, ਪੈ੍ਰੱਸ ਸਕੱਤਰ ਕਰਨੈਲ ਫਿਲੌਰ ਨੇ ਕਿਹਾ ਕਿ 17 ਅਤੇ 18 ਜੁਲਾਈ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਅਧਿਆਪਕਾਂ ਦੇ ਮੰਗਾਂ ਮਸਲਿਆਂ ਸਬੰਧੀ ਮੰਗ ਪੱਤਰ ਭੇਜੇ ਜਾਣਗੇ | ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਮੀਵਾਲ, ਕੁਲਦੀਪ ਸਿੰਘ ਪੁਰੋਵਾਲ, ਗੁਰਦੀਪ ਸਿੰਘ ਬਾਜਵਾ, ਮਨੋਹਰ ਲਾਲ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਕੂਲ ਮੈਨੇਜਮੈਂਟ ਕਮੇਟੀਆਂ ਵਿਚ ਸਿਆਸੀ ਦਖ਼ਲ ਅੰਦਾਜ਼ੀ ਬੰਦ ਕੀਤੀ ਤੇ ਸਿੱਖਿਆ ਵਿਭਾਗ ਵਿਚ ਹਰ ਵਰਗ ਦੇ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਕੀਤੀਆਂ ਜਾਣ | ਸੂਬਾ ਕਮੇਟੀ ਮੀਟਿੰਗ ਵਿਚ ਜਥੇਬੰਦੀ ਦੀ ਜਨਰਲ ਕੌਂਸਲ 8 ਨਵੰਬਰ ਨੂੰ ਜਲੰਧਰ ਵਿਖੇ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ, ਜਥੇਬੰਦੀ ਨੇ ਫ਼ੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਮੁੱਖ ਦਫ਼ਤਰ ਵਿਖੇ ਡੀ.ਐਸ.ਸੀ. (ਸੈਕੰਡਰੀ) ਅਤੇ ਡੀ.ਐੱਸ.ਸੀ. (ਐਲੀਮੈਂਟਰੀ) ਦਾ ਘਿਰਾਓ ਵੀ ਕੀਤਾ ਜਾਵੇਗਾ | ਇਸ ਮੌਕੇ ਅਮਨਦੀਪ ਸ਼ਰਮਾ, ਸੁਨੀਲ ਕੁਮਾਰ, ਮੰਗਲਦੀਪ, ਕੁਲਦੀਪ ਸਿੰਘ ਦੌੜਕਾ, ਜੱਜਪਾਲ ਸਿੰਘ ਬਾਜੇ ਕੇ, ਗੁਰਪ੍ਰੀਤ ਸਿੰਘ ਅਮੀਵਾਲ, ਮਨੋਹਰ ਲਾਲ ਸ਼ਰਮਾ, ਸਰਬਜੀਤ ਸਿੰਘ, ਪਟਿਆਲਾ ਤੋਂ ਪਰਮਜੀਤ ਪਟਿਆਲਾ, ਫ਼ਤਿਹਗੜ੍ਹ ਸਾਹਿਬ ਤੋਂ ਰਾਜੇਸ਼ ਕੁਮਾਰ, ਫ਼ਿਰੋਜਪੁਰ ਤੋਂ ਬਲਵਿੰਦਰ ਸਿੰਘ ਭੁੱਟੋ, ਜਸਵਿੰਦਰ ਸਿੰਘ ਸਮਾਣਾ, ਗੁਰਬਿੰਦਰ ਸਸਕੌਰ, ਸੁਭਾਸ਼ ਚੰਦਰ, ਅੰਮਿ੍ਤਪਾਲ ਨਰਿੰਦਰ ਸਿੰਘ ਮਾਖਾ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਅਧਿਆਪਕ ਆਗੂ ਸ਼ਾਮਿਲ ਸਨ |