25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 16-07-2025
ਸਮਾਲਸਰ, 15 ਜੁਲਾਈ (ਗੁਰਜੰਟ ਕਲਸੀ ਲੰਡੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ ਵਿਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਵਿਦਿਆਰਥੀਆਂ ਲਈ ਵੈੱਲਫੇਅਰ ਸੁਸਾਇਟੀ ਰੋਡੇ ਦੇ ਸਹਿਯੋਗ ਨਾਲ ਹਰੀ ਸਿੰਘ ਬਰਾੜ ਅਤੇ ਪਰਮਜੀਤ ਸਿੰਘ ਪੰਮੀ ਵਲੋਂ ਸਕੂਲ ਵਿਚ ਚਲਾਈ ਗਈ ਵਜ਼ੀਫਾ ਸਕੀਮ ਵਿਚੋਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਨੇ ਦੱਸਿਆ ਕਿ ਮੈਡਮ ਕੁਲਦੀਪ ਕੌਰ, ਜਸਪ੍ਰੀਤ ਕੌਰ, ਰਾਜਿੰਦਰ ਕੌਰ, ਸੁਰਿੰਦਰ ਕੌਰ, ਕਿਰਨਦੀਪ ਕੌਰ, ਨਵਜੋਤ ਸਿੰਘ ਅਤੇ ਰਾਮ ਸਿੰਘ ਦੇ ਸਹਿਯੋਗ ਨਾਲ ਇਸ ਸਮਾਰੋਹ ਵਿਚ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿਚ ਵੱਖ ਵੱਖ ਪਿੰਡਾਂ ਦੇ ਸਕੂਲਾਂ ਤੋਂ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਉਨ੍ਹਾਂ 47 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਿੰਨ੍ਹਾਂ ਨੇ ਸ. ਸ. ਸ. ਸ. ਜੀ.ਟੀ.ਬੀ. ਗੜ੍ਹ ਵਿਚ ਇਸ ਸੈਸ਼ਨ ਵਿਚ ਦਾਖਲਾ ਲਿਆ ਹੈ | ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਮੋਗਾ ਵਿਚੋਂ ਦਸਵੀਂ ਜਮਾਤ ਵਿਚ ਦੂਜੇ ਸਥਾਨ 'ਤੇ ਰਹੇ ਅਨਮੋਲਦੀਪ ਸਿੰਘ ਨੂੰ ਦਸ ਹਜ਼ਾਰ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ | ਇਸ ਸਮਾਰੋਹ ਦੀ ਪ੍ਰਧਾਨਗੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਡਾ. ਹਰੀ ਸਿੰਘ ਬਰਾੜ ਨੇ ਕੀਤੀ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸੁਸਾਇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਸ਼ਰਮਾ ਨੇ ਸੁਸਾਇਟੀ ਵਲੋਂ ਹੁਣ ਤੱਕ ਕੀਤੇ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਮਾਪਿਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਨੂੰ ਸਹਿਯੋਗ ਦੇਣ ਲਈ ਪ੍ਰੇਰਿਆ | ਇਸ ਮੌਕੇ ਸਾਬਕਾ ਪਿ੍ੰਸੀਪਲ ਜਗਰੂਪ ਸਿੰਘ ਬਰਾੜ, ਜਸਪ੍ਰੀਤ ਸਿੰਘ, ਲਖਵੀਰ ਸਿੰਘ, ਗੁਰਮੇਲ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ ਅਤੇ ਬੇਅੰਤ ਸਿੰਘ ਸ਼ਾਮਿਲ ਸਨ | ਅੰਤ ਵਿਚ ਸਕੂਲ ਮੁਖੀ ਨੇ ਸਮੂਹ ਮਾਪਿਆਂ ਅਤੇ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਅੰਮਿ੍ਤਪਾਲ ਕੌਰ ਦਾ ਕੈਨੇਡਾ ਸਪਾਊਸ ਦਾ ਵੀਜ਼ਾ ਲਗਵਾਇਆ ਅਗਲੀ ਖ਼ਬਰ ਨੌਜਵਾਨ ਗੁਰਜੰਟ ਸਿੰਘ ਦੇ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।